Farmers’ Movement 2.0,13 ਦਸੰਬਰ 2024: ਕਿਸਾਨ ਅੰਦੋਲਨ 2.0 (farmers’ movement 2.0) ਦੇ 10 ਮਹੀਨੇ ਅੱਜ ਪੂਰੇ ਹੋ ਗਏ ਹਨ। ਅੱਜ ਸ਼ੰਭੂ ਅਤੇ (Shambhu and Khanauri borders) ਖਨੌਰੀ ਬਾਰਡਰ ‘ਤੇ ਵੱਡੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਕਿਸਾਨਾਂ (farmers) ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ (Jagjit Singh Dallewal) ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ। ਜਿਸ ਤੋਂ ਨਾਰਾਜ਼ ਕਿਸਾਨਾਂ ਨੇ ਵੀਰਵਾਰ ਨੂੰ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਕੇਂਦਰ, ਪੰਜਾਬ ਅਤੇ ਹਰਿਆਣਾ (Central, Punjab and Haryana governments) ਸਰਕਾਰਾਂ ਦੇ ਪੁਤਲੇ ਸਾੜ ਕੇ ਪ੍ਰਦਰਸ਼ਨ ਕੀਤੇ ਜਾਣਗੇ।
16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਟਰੈਕਟਰ ਮਾਰਚ ਕੱਢੇ ਜਾਣਗੇ ਅਤੇ 18 ਦਸੰਬਰ ਨੂੰ ਰੇਲਾਂ ਰੋਕੀਆਂ ਜਾਣਗੀਆਂ। ਟਰੈਕਟਰ ਮਾਰਚ ਕੱਢ ਕੇ ਅਧਿਕਾਰੀਆਂ ਨੂੰ ਡੱਲੇਵਾਲ ਵੱਲੋਂ ਪ੍ਰਧਾਨ ਦੇ ਨਾਂ ਮੰਗ ਪੱਤਰ ਸੌਂਪਿਆ ਜਾਵੇਗਾ।