July 2, 2024 9:05 pm
Farmers

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ (Farmers) ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ ਮੀਟਿੰਗ ਵਿੱਚ ਐਮ.ਪੀ.ਐਸ ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਕਿਸਾਨ 26 ਨਵੰਬਰ ਤੋਂ ਮੋਹਾਲੀ ਦੇ ਏਅਰਪੋਰਟ ਰੋਡ ਨੇੜੇ ਹੜਤਾਲ ’ਤੇ ਬੈਠੇ ਹਨ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਵੇਰੇ ਗੱਲਬਾਤ ਲਈ ਬੁਲਾਇਆ ਸੀ। ਇੱਥੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦੇ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ। ਕਿਸਾਨਾਂ ਦੀ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿੱਚ ਕਿਸਾਨਾਂ ਨੇ ਮੁੱਖ ਮੰਤਰੀ ਦੇ ਟਵੀਟ ‘ਤੇ ਇਤਰਾਜ਼ ਜ਼ਾਹਰ ਕੀਤਾ ਹੈ ਜਿਸ ‘ਚ ਕਿਹਾ ਗਿਆ ਸੀ ਕਿ ਤੁਹਾਨੂੰ ਧਰਨੇ ਲਈ ਲੋਕ ਨਹੀਂ ਲੱਭਣੇ |

ਇਸ ਦੇ ਨਾਲ ਹੀ ਪੰਚਕੂਲਾ ਵਿੱਚ ਕਿਸਾਨਾਂ (Farmers) ਨੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਮੁਲਾਕਾਤ ਕਰਕੇ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਹੈ। 11 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੇ ਆਗੂ ਮੀਟਿੰਗ ਕਰਕੇ ਰਣਨੀਤੀ ਤਿਆਰ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਉਡੀਕ ਕਰਨਗੇ।