Farmers

ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਕਿਸਾਨ ਕਰਜ਼ੇ ‘ਚ ਡੁੱਬੇ, ਪਰ ਕੇਂਦਰ ਕੋਲ ਕੋਈ ਨੀਤੀ ਨਹੀਂ: ਸੁਖਬੀਰ ਬਾਦਲ

ਚੰਡੀਗੜ੍ਹ, 14 ਫਰਵਰੀ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫਿਰ ਪੰਜਾਬ ਦੇ ਕਿਸਾਨਾਂ (Farmers) ਦੀ ਕਰਜ਼ਾ ਮੁਆਫ਼ੀ ਦਾ ਮੁੱਦਾ ਚੁੱਕਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨ ਦੇਸ਼ ਦਾ ਢਿੱਡ ਭਰਦੇ ਹੋਏ ਕਰਜ਼ੇ ਵਿੱਚ ਡੁੱਬ ਗਏ ਹਨ, ਪਰ ਕੇਂਦਰ ਕੋਲ ਕੋਈ ਨੀਤੀ ਨਹੀਂ ਹੈ।

ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੇ ਕਿਸਾਨਾਂ ਦੀ ਜਾਣਕਾਰੀ ਮੰਗੀ ਸੀ। ਜਿਸ ਦਾ ਉਨ੍ਹਾਂ ਨੂੰ ਜਵਾਬ ਮਿਲ ਗਿਆ ਅਤੇ ਉਨ੍ਹਾਂ ਕੇਂਦਰ ਸਰਕਾਰ ਦੇ ਸਰਕਾਰੀ ਅੰਕੜਿਆਂ ਨੂੰ ਟਵੀਟ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ 2.03 ਲੱਖ ਰੁਪਏ ਦੇ ਔਸਤ ਕਰਜ਼ੇ ਨਾਲ ਦੇਸ਼ ਦੀ ਸੇਵਾ ਵਿੱਚ ਲੱਗੇ ਪੰਜਾਬ ਦੇ ਕਿਸਾਨਾਂ (Farmers) ਦੀ ਕਰਜ਼ਾ ਮੁਆਫ਼ੀ ਲਈ ਕੁਝ ਕਰਨਾ ਚਾਹੀਦਾ ਹੈ। ਵਿੱਤ ਰਾਜ ਮੰਤਰੀ ਡਾ. ਭਾਗਵਤ ਕਰਾਡ ਨੇ ਸੰਸਦ ਵਿੱਚ ਉਨ੍ਹਾਂ ਦੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਹ ਕਰਜ਼ਾ ਦੇਸ਼ ਵਿੱਚ ਤੀਜਾ ਸਭ ਤੋਂ ਵੱਧ ਹੈ।

ਕੇਂਦਰ ਸਰਕਾਰ ਦਾ ਦਾਅਵਾ ਹੈ ਕਿ ਉਸ ਕੋਲ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਕੋਈ ਤਜਵੀਜ਼ ਨਹੀਂ ਹੈ। ਦੇਸ਼ ਲਈ ਅਨਾਜ ਮੁਹੱਈਆ ਕਰਵਾਉਂਦੇ ਹੋਏ ਮਿਹਨਤੀ ਕਿਸਾਨ ਕਰਜ਼ਈ ਹੋ ਗਏ ਹਨ । ਉਨ੍ਹਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਉਨ੍ਹਾਂ ਨੂੰ ਵਿਭਿੰਨਤਾ ਲਈ ਵਿਸ਼ੇਸ਼ ਰਿਆਇਤਾਂ ਮਿਲਣੀਆਂ ਚਾਹੀਦੀਆਂ ਹਨ।

 

 

 

Scroll to Top