Site icon TheUnmute.com

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਵਿਰੋਧ

Hans Raj Hans

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ 2024: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਉੱਥੇ ਹੀ ਪੰਜਾਬ ਭਾਜਪਾ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ (Hans Raj Hans) ਅੱਜ ਜਦੋਂ ਚੋਣ ਪ੍ਰਚਾਰ ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਅਧੀਨ ਪੈਂਦੇ ਪਿੰਡ ਬੁੱਟਰ ਸ਼ਰੀਹ, ਕੋਟਲੀ ਅਬਲੂ ਵਿਖੇ ਪਹੁੰਚੇ ਤਾਂ ਇਸ ਦੌਰਾਨ ਇਕੱਤਰ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਉਹਨਾਂ ਦਾ ਵਿਰੋਧ ਕੀਤਾ ਅਤੇ ਕਿਸਾਨਾਂ ਨੇ ਉਹਨਾਂ ਤੋਂ ਸਵਾਲ ਕੀਤੇ। ਇਸ ਦੌਰਾਨ ਕਿਸਾਨਾਂ ਨੇ ਅਦਲੋਨ ਵੇਲੇ ਗੋਲੇ ਸੁੱਟਣ ਅਤੇ ਸ਼ੁੱਭਕਰਨ ਦੀ ਮੌਤ ਬਾਰੇ ਕਈ ਸਵਾਲ ਕੀਤੇ | ਕਿਸਾਨਾਂ ਨੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ |

 

Exit mobile version