TheUnmute.com

ਕਿਸਾਨ ਜਥੇਬੰਦੀਆਂ ਵੱਲੋਂ CM ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ, ਸੰਗਰੂਰ ਛਾਉਣੀ ‘ਚ ਤਬਦੀਲ

ਚੰਡੀਗੜ੍ਹ, 03 ਫਰਵਰੀ 2024: ਪੰਜਾਬ ਵਿੱਚ ਟਰੈਵਲ ਏਜੰਟ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿੱਚ ਫੜੇ ਗਏ ਭਾਨਾ ਸਿੱਧੂ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ (Farmer organizations) ਸਾਹਮਣੇ ਆ ਗਈਆਂ ਹਨ। ਕਈ ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਸੰਗਰੂਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਸੰਗਰੂਰ ਅਤੇ ਮਾਨਸਾ ਵਿੱਚ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਹੈ ।

ਜਿਵੇਂ ਹੀ ਕਿਸਾਨ ਜਥੇਬੰਦੀਆਂ (Farmer organizations) ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਗੁੱਸੇ ‘ਚ ਆ ਗਏ। ਉਨ੍ਹਾਂ ਅੰਮ੍ਰਿਤਸਰ, ਫ਼ਿਰੋਜ਼ਪੁਰ, ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਦੇ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ। ਸੜਕਾਂ ਵੀ ਜਾਮ ਹੋਣ ਲੱਗ ਪਈਆਂ ਹਨ। ਪੁਲਿਸ ਸੰਗਰੂਰ ਜਾਣ ਵਾਲੀਆਂ ਬੱਸਾਂ ਨੂੰ ਰੋਕ ਕੇ ਕਿਸਾਨਾਂ ਨੂੰ ਹਿਰਾਸਤ ‘ਚ ਲੈ ਰਹੀ ਹੈ | ਲੁਧਿਆਣਾ-ਦਿੱਲੀ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ ਹੈ।

ਸੰਗਰੂਰ ਅੱਜ ਦੇ ਦਿਨ ਪੂਰੀ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ, ਇਸਦੇ ਨਾਲ ਹੀ ਵੱਡੀ ਗਿਣਤੀ ਵਿੱਚ ਪੁਲਿਸ ਪਾਰਟੀ ਨੂੰ ਸੰਗਰੂਰ ਵਿੱਚ ਤਾਇਨਾਤ ਕੀਤਾ ਗਿਆ ਹੈ। ਧਰਨੇ ਦੇ ਮੱਦੇਨਜ਼ਰ ਸੰਗਰੂਰ ਵਿੱਚ ਮੁੱਖ ਮੰਤਰੀ ਹਾਊਸ ਦੇ ਬਾਹਰ ਬੈਰੀਕੇਡ ਲਾ ਦਿੱਤੇ ਗਏ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਨਾ ਸਿੱਧੂ ਸਿਰਫ਼ ਟਰੈਵਲ ਏਜੰਟਾਂ ਤੋਂ ਧੋਖਾਧੜੀ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਪੈਸੇ ਵਾਪਸ ਕਰਵਾਉਂਦਾ ਸੀ। ਪੰਜਾਬ ਦੀ ‘ਆਪ’ ਸਰਕਾਰ ਖਿਲਾਫ ਸੋਸ਼ਲ ਮੀਡੀਆ ‘ਤੇ ਪੋਸਟਾਂ ਪਾਉਣ ਦੇ ਦੋਸ਼ ‘ਚ ਉਨ੍ਹਾਂ ਖ਼ਿਲਾਫ਼ ਬਦਲਾਖੋਰੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Exit mobile version