ਫਾਜ਼ਿਲਕਾ, 24 ਜੂਨ 2026: ਪੰਜਾਬ ਭਰ ‘ਚ ਅੱਜ ਕਿਸਾਨਾਂ ਵੱਲੋਂ ਫਰੀ ਟਰੇਡ ਡੀਲ ਸਮਝੌਤੇ ਨੂੰ ਲੈ ਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਡੋਨਾਲਡ ਟਰੰਪ ਦੇ ਭਾਰਤੀ ਜਨਤਾ ਪਾਰਟੀ ਦੇ ਦਫਤਰਾਂ ਅੱਗੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ|
ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੇ ਉਹ ਕਿਹਾ ਕਿ ਮੋਦੀ ਸਰਕਾਰ ਵੱਲੋਂ ਅਮਰੀਕਾ ਦੇ ਟਰੰਪ ਦੇ ਨਾਲ ਹੋਏ ਫਰੀ ਟਰੇਡ ਡੀਲ ਸਮਝੌਤੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਇਹ ਸਮਝੌਤਾ ਕਿਸਾਨਾਂ ਨੂੰ ਤੇ ਛੋਟੇ ਦੁਕਾਨਦਾਰਾਂ ਨੂੰ ਦਬਾਉਣ ਲਈ ਕੀਤਾ ਗਿਆ ਹੈ, ਜਿੱਥੇ ਕਿ ਉਨ੍ਹਾਂ ਨੂੰ ਚਾਹੀਦਾ ਸੀ ਕਿ ਜੋ ਪੰਜਾਬ ਦੀਆਂ ਫਸਲਾਂ ਬਾਹਰਲੇ ਦੇਸ਼ਾਂ ਦੇ ‘ਚ ਭੇਜੀਆਂ ਜਾਣੀਆਂ ਚਾਹੀਦੀਆਂ ਸਨ, ਸਗੋਂ ਉਲਟਾ ਬਾਹਰਲੇ ਦੇਸ਼ਾਂ ਤੋਂ ਚੀਜ਼ਾਂ ਮੰਗਵਾਈਆਂ ਜਾ ਰਹੀਆਂ ਹਨ|
ਕਿਸਾਨਾਂ ਦਾ ਦੋਸ਼ ਹੈ ਕਿ ਇਸ ਨਾਲ ਛੋਟੇ ਦੁਕਾਨਦਾਰ ਅਤੇ ਕਿਸਾਨਾਂ ਨੂੰ ਬਹੁਤ ਜਿਆਦਾ ਨੁਕਸਾਨ ਹੋਵੇਗਾ| ਇਸ ਸਮਝੌਤੇ ਨੂੰ ਰੱਦ ਕਰਵਾਉਣ ਲਈ ਅੱਜ ਅਸੀਂ ਭਾਰਤੀ ਜਨਤਾ ਪਾਰਟੀ ਦੇ ਪੂਰੇ ਪੰਜਾਬ ਦੇ ਦਫਤਰਾਂ ਅੱਗੇ ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਾਂ ਜਦ ਤੱਕ ਇਹ ਸਮਝੌਤਾ ਰੱਦ ਨਹੀਂ ਹੁੰਦਾ ਉਦੋਂ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
Read More: ਪੰਜਾਬ ਸਰਕਾਰ ਵੱਲੋਂ ਫ਼ਾਜ਼ਿਲਕਾ ਨੂੰ 46 ਕਰੋੜ ਦੇ ਸਿੰਚਾਈ ਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ




