MSP

ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਸੰਘਰਸ਼ ਦਾ ਐਲਾਨ, MSP ‘ਤੇ ਕਾਨੂੰਨੀ ਗਰੰਟੀ ਦੇਣ ਦੀ ਕੀਤੀ ਮੰਗ

ਚੰਡੀਗੜ੍ਹ, 20 ਜੂਨ 2024: ਕੇਂਦਰ ਮੰਤਰੀ ਮੰਡਲ ਦੀ ਬੈਠਕ ‘ਚ ਬੀਤੇ ਦਿਨ 14 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਵਧਾਉਣ ਦੇ ਫੈਸਲੇ ਤੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਖੁਸ਼ ਹਨ | ਇਸਦੇ ਚੱਲਦੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਮਜ਼ਦੂਰ ਕਿਸਾਨ ਮੋਰਚਾ ਦੇ ਆਗੂਆਂ ਨੇ ਪ੍ਰੈਸ ਕਾਨਫਰੈਂਸ ਕੀਤੀ ਹੈ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਇਸਨੂੰ ਰੱਦ ਕਰਦੀਆਂ ਹਨ |

ਇਸ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਐੱਮ.ਐੱਸ.ਪੀ (MSP) ‘ਤੇ ਗਾਰੰਟੀ ਕਾਨੂੰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕੇਂਦਰ ਰੂਟੀਨ ਨਾਲ ਕਰਦੀ ਹੈ, ਉਸੇ ਤਰ੍ਹਾਂ ਐੱਮ.ਐੱਸ.ਪੀ ਵਧਾਈ ਹੈ | ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਨਾਲ ਧੋਖਾ ਹੈ | ਉਨ੍ਹਾਂ ਦੇਸ਼ ਭਰ ‘ਚ ਮਹਿੰਗਾਈ ਵਧੀ ਹੈ |

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ‘ਤੇ ਖੇਤੀ ਲਈ ਖਰਚੇ ਜਿਵੇਂ ਪੈਸਟੀਸਾਈਡ, ਖਾਦਾਂ, ਡੀਜ਼ਲ ਅਤੇ ਮਜ਼ਦੂਰੀ ਆਦਿ ਸ਼ਾਮਲ ਹੈ | ਜਿਸ ਨੂੰ ਉਸ ‘ਚ ਸ਼ਾਮਲ ਨਹੀਂ ਕੀਤਾ ਜਾਂਦਾ | ਉਨ੍ਹਾਂ ਕਿਹਾ ਕਿ 8 ਜੁਲਾਈ ਨੂੰ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਛੱਡ ਕੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ | ਇਸ ਮੰਗ ਪੱਤਰ ਦੁਆਰਾ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਦੇ ਪ੍ਰਾਈਵੇਟ ਬਿੱਲ ਨੂੰ ਲਿਆਉਣ ਦੀ ਮੰਗ ਕੀਤੀ ਜਾਵੇਗੀ। ਇਸਦੇ ਨਾਲ ਹੀ ਦੱਖਣ ਭਾਰਤ ‘ਚ 24 ਜੂਨ ਨੂੰ ਕਿਸਾਨ ਜਥੇਬੰਦੀਆਂ ਨੇ ਅਹਿਮ ਬੈਠਕ ਰੱਖੀ ਹੈ ਅਤੇ ਅਗਲੀ ਰਣਨੀਤੀ ਬਣਾਈ ਜਾਵੇਗੀ |

Scroll to Top