ਕੇਂਦਰ ਸਰਕਾਰ ਵੱਲੋਂ ਬੀ.ਬੀ.ਐਮ.ਬੀ. ਇਸ ‘ਚੋਂ ਪੰਜਾਬ ਅਤੇ ਹਰਿਆਣਾ (Punjab and Haryana) ਦੀ ਦਾਅਵੇਦਾਰੀ ਖਤਮ ਕਰਨ ਦਾ ਮਾਮਲਾ ਲਗਾਤਾਰ ਗਰਮ ਹੋ ਰਿਹਾ ਹੈ। ਜਿੱਥੇ ਇਸ ਸਬੰਧੀ ਸਿਆਸੀ ਪਾਰਟੀਆਂ ਦਾ ਵਿਰੋਧ ਹੋ ਰਿਹਾ ਹੈ, ਉੱਥੇ ਹੀ ਹੁਣ ਵੱਖ-ਵੱਖ ਕਿਸਾਨ ਯੂਨੀਅਨਾਂ ਵੀ ਕੇਂਦਰ ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉਤਰ ਆਈਆਂ ਹਨ। ਇਸ ਕਾਰਨ ਅੱਜ ਰੂਪਨਗਰ ਵਿੱਚ ਵੱਖ-ਵੱਖ ਕਿਸਾਨ (Farmer) ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਡੀ.ਸੀ. ਰੋਪੜ ਦੇ ਦਫ਼ਤਰ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਇਨ੍ਹਾਂ ਨੀਤੀਆਂ ਤੋਂ ਗੁਰੇਜ਼ ਕਰੇ ਨਹੀਂ ਤਾਂ ਪੰਜਾਬ ਅਤੇ ਹਰਿਆਣਾ ਮੁੜ ਦਿੱਲੀ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ। ਇੱਕ ਸਵਾਲ ਦੇ ਜਵਾਬ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ (Punjab and Haryana) ਦੇ ਹੱਕਾਂ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਬੀ.ਬੀ.ਐਮ.ਬੀ. ਤੋਂ ਨਾ ਸਿਰਫ਼ ਪੰਜਾਬ ਹਰਿਆਣਾ (Punjab and Haryana) ਦਾ ਦਾਅਵਾ ਖ਼ਤਮ ਕਰ ਦਿੱਤਾ ਗਿਆ ਸੀ ਸਗੋਂ ਬੀ.ਬੀ.ਐਮ.ਬੀ. ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਅਤੇ ਹਿਮਾਚਲ ਦੀ ਪੁਲਿਸ ਫੋਰਸ ਨੂੰ ਹਟਾ ਕੇ ਬੀ.ਬੀ.ਐਮ.ਬੀ. ‘ਚ ਸੀ.ਆਈ.ਐਸ.ਐਫ. ਜਿਸ ਤੋਂ ਬਾਅਦ ਪੰਜਾਬ ਦੇ ਕਿਸਾਨਾਂ (Farmers) ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਗੁੱਸਾ ਹੋਰ ਵੀ ਵੱਧ ਗਿਆ ਹੈ।