Zira Liquor Factory

ਕਿਸਾਨ ਜਥੇਬੰਦੀਆਂ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਖ਼ਿਲਾਫ਼ ਅੰਮ੍ਰਿਤਸਰ ‘ਚ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਮਾਨ ਦਾ ਫੂਕਿਆ ਪੁਤਲਾ

ਅੰਮ੍ਰਿਤਸਰ 04 ਜਨਵਰੀ 2022: ਪਿਛਲੇ ਪੰਜ ਮਹੀਨਿਆਂ ਤੋਂ ਲਗਾਤਾਰ ਹੀ ਜ਼ੀਰਾ ਸ਼ਰਾਬ ਫੈਕਟਰੀ (Zira Liquor Factory) ਦੇ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਅਤੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਹਰ ਹੀਲਾ-ਵਸੀਲਾ ਕੀਤਾ ਜਾ ਰਿਹਾ |

ਇਸਦੇ ਨਾਲ ਹੀ ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈ ਕੇ ਪੱਕੇ ਮੋਰਚੇ ਦੀ ਕਾਲ ‘ਤੇ ਅੰਮ੍ਰਿਤਸਰ ਹਾਲ ਗੇਟ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਭਗਵੰਤ ਮਾਨ ਦੇ ਪੁਤਲੇ ਦੀ ਜੇਬ ਦੇ ਵਿੱਚ ਸ਼ਰਾਬ ਦੀ ਬੋਤਲ ਵੀ ਪਾਈ ਹੋਈ ਸੀ ਅਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਲਗਾਤਾਰ ਹੀ ਕਿਸਾਨ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਸ਼ਰਾਬ ਫੈਕਟਰੀ ਦੇ ਬਾਹਰ ਪ੍ਰਦਰਸ਼ਨ ਕਰ ਰਹੀਆਂ ਹਨ , ਲੇਕਿਨ ਪੰਜਾਬ ਸਰਕਾਰ ਦੀ ਪਤਾ ਨਹੀਂ ਕੀ ਮਜਬੂਰੀ ਹੈ ਕਿ ਉਹ ਪੰਜਾਬ ਵਿੱਚ ਸ਼ਰਾਬ ਫੈਕਟਰੀ ਨੂੰ ਬੰਦ ਨਹੀਂ ਕਰ ਰਹੇ |

ਉਨ੍ਹਾਂ ਕਿਹਾ ਕਿ ਸ਼ਰਾਬ ਫੈਕਟਰੀ ਦੇ ਦੂਸ਼ਿਤ ਪਾਣੀ ਦੇ ਨਾਲ ਪਿੰਡਾਂ ਦੇ ਲੋਕ ਬਿਮਾਰ ਹੋ ਰਹੇ ਹਨ ਲੇਕਿਨ ਹਾਈਕੋਰਟ ਦੇ ਵਿਚ ਸ਼ਰਾਬ ਫੈਕਟਰੀ ਨੂੰ ਕਲੀਨ ਚਿੱਟ ਮਿਲਣਾ ਵੀ ਸਰਕਾਰ ‘ਤੇ ਸਵਾਲ ਖੜ੍ਹੇ ਕਰਦਾ ਹੈ | ਉਨ੍ਹਾਂ ਕਿਹਾ ਕਿ ਮੰਤਰੀ ਅਮਨ ਅਰੋੜਾ ਅੱਜ ਬੋਲ ਰਹੇ ਹਨ ਕੀ ਸ਼ਰਾਬ ਫੈਕਟਰੀ ਦੇ ਬਾਹਰ ਬੇਠੇ ਪ੍ਰਦਰਸ਼ਨਕਾਰੀਆਂ ਕੋਲ ਕੋਈ ਪੁਖਤਾ ਸਬੂਤ ਨਹੀਂ ਹਨ |

ਉਨ੍ਹਾਂ ਕਿਹਾ ਕਿ ਬੜੀ ਹੈਰਾਨਗੀ ਦੀ ਗੱਲ ਹੈ ਧਰਨੇ ‘ਚੋਂ ਨਿਕਲਣ ਵਾਲੀ ਪਾਰਟੀ ਅੱਜ ਧਰਨਿਆਂ ਨੂੰ ਗਲਤ ਠਹਿਰਾ ਰਹੀ ਹੈ | ਉਹਨਾਂ ਨੇ ਕਿਹਾ ਭਗਵੰਤ ਸਿੰਘ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ‘ਤੇ ਚੱਲ ਕੇ ਸ਼ਰਾਬ ਫੈਕਟਰੀ ਨੂੰ ਬਚਾਉਣ ਵਿਚ ਲੱਗਾ ਹੋਇਆ ਹੈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ 9 ਜਨਵਰੀ ਨੂੰ ਜ਼ੀਰਾ ਸ਼ਰਾਬ ਫੈਕਟਰੀ ਦੇ ਬਾਹਰ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ |

Scroll to Top