ਕਿਸਾਨ

ਕਿਸਾਨ ਜਥੇਬੰਦੀਆਂ ਅੱਜ ਪੰਜਾਬ ਦੇ ਰਾਜਪਾਲ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਅਤੇ ਹਰਿਆਣਾ ਦੇ ਕਿਸਾਨ ਅੱਜ ਚੰਡੀਗੜ੍ਹ ਵੱਲ ਮਾਰਚ ਕਰਨਗੇ। ਕਿਸਾਨ ਮੋਹਾਲੀ ਤੋਂ ਪੰਜਾਬ ਰਾਜ ਭਵਨ ਜਾਣਗੇ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਬੈਠਕ ਕਰਨਗੇ। ਮੋਹਾਲੀ ਤੋਂ ਇਲਾਵਾ ਪੰਚਕੂਲਾ ਦੇ ਸੈਕਟਰ-5 ਦੇ ਧਰਨਾ ਮੈਦਾਨ ਵਿੱਚ ਵੀ ਕਿਸਾਨਾਂ ਦਾ ਵਿਸ਼ਾਲ ਧਰਨਾ ਜਾਰੀ ਹੈ। ਇੱਥੋਂ ਕਿਸਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਘਰ ਜਾ ਕੇ ਮੰਗ ਪੱਤਰ ਸੌਂਪਣਗੇ।

ਕਿਸਾਨਾਂ ਦੇ ਮੈਗਾ ਮਾਰਚ ਦੇ ਦੂਜੇ ਦਿਨ ਕਿਸਾਨ ਆਗੂ ਰਾਕੇਸ਼ ਟਿਕੈਤ ਪੰਚਕੂਲਾ ਪਹੁੰਚੇ ਸਨ। ਜਿੱਥੇ ਉਨ੍ਹਾਂ ਕਿਸਾਨਾਂ ਨਾਲ ਅੰਦੋਲਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕੇਂਦਰ ਸਰਕਾਰ ਕਿਸਾਨਾਂ ਦੀ ਹਮੇਸ਼ਾ ਅਣਦੇਖੀ ਕਰਦੀ ਰਹੀ ਹੈ, ਜਿਸ ਨੂੰ ਹੁਣ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕਿਸਾਨਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਇਕਜੁੱਟ ਹੋ ਕੇ ਸਰਕਾਰ ਨਾਲ ਇਹ ਸੰਘਰਸ਼ ਛੇੜਿਆ ਹੈ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਫ਼ਸਲ ਦੀ ਖਰੀਦ ਦੀ ਗਰੰਟੀ, ਲਖੀਮਪੁਰ ਖੇੜੀ ਘਟਨਾ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣਾ, ਮੁਕੰਮਲ ਕਰਜ਼ਾ ਮੁਆਫ਼ੀ ਅਤੇ ਪ੍ਰਾਈਵੇਟ ਬਿਜਲੀ ਬਿੱਲਾਂ ਨੂੰ ਵਾਪਸ ਕਰਨਾ ਆਦਿ ਸ਼ਾਮਲ ਹਨ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਅੱਜ ਤੋਂ ਤਿੰਨ ਦਿਨਾਂ ਲਈ ਧਰਨਾ ਦੇਣ ਦਾ ਫੈਸਲਾ ਕੀਤਾ ਹੈ।ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਸੁਰੱਖਿਆ ਵਧਾ ਦਿੱਤੀ ਹੈ ਤਾਂ ਜੋ ਧਰਨਾ ਸ਼ਾਂਤਮਈ ਅਤੇ ਅਨੁਸ਼ਾਸਨ ਨਾਲ ਚੱਲ ਸਕੇ। ਇਸ ਮਹਾਨ ਸਮਾਗਮ ਤੋਂ ਸਮਾਜਿਕ ਅਤੇ ਰਾਜਨੀਤਿਕ ਦ੍ਰਿਸ਼ਟੀਕੋਣ ਤੋਂ ਕਈ ਸਵਾਲ ਖੜ੍ਹੇ ਹੋ ਰਹੇ ਹਨ, ਜਿਨ੍ਹਾਂ ਦਾ ਪੂਰਾ ਸਮਰਥਨ ਕਰਨਾ ਸਾਡੀ ਜ਼ਿੰਮੇਵਾਰੀ ਹੈ।

Scroll to Top