July 2, 2024 8:05 pm
Chintan Shivar

ਸਰਹੱਦ ‘ਤੇ ਕੰਡਿਆਲੀ ਤਾਰ ਅੱਗੇ ਲਿਜਾਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਚੰਡੀਗ੍ਹੜ 28 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਵੀਰਵਾਰ ਨੂੰ ਹਰਿਆਣਾ ਦੇ ਫਰੀਦਾਬਾਦ ਵਿੱਚ ਹੋਈ ਗ੍ਰਹਿ ਮੰਤਰੀਆਂ ਦੇ ਚਿੰਤਨ ਸ਼ਿਵਰ ਵਿੱਚ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਭਗਵੰਤ ਮਾਨ ਨੇ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾਹਮਣੇ ਰੱਖੇ। ਮੁੱਖ ਮੰਤਰੀ ਨੇ ਅੰਤਰਰਾਸ਼ਟਰੀ ਸਰਹੱਦ ਅਤੇ ਕੰਡਿਆਲੀ ਤਾਰ ਵਿਚਕਾਰ ਦੂਰੀ ਘਟਾਉਣ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਇਸ ਦੂਰੀ ਨੂੰ ਘਟਾ ਕੇ 100-150 ਮੀਟਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਇਹ ਦੂਰੀ ਇੱਕ ਕਿਲੋਮੀਟਰ ਤੱਕ ਹੈ।

ਮੁੱਖ ਮੰਤਰੀ ਦੀ ਇਸ ਮੰਗ ਦਾ ਕਿਸਾਨਾਂ ਨੇ ਸਵਾਗਤ ਕੀਤਾ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਵੱਲੋਂ ਮੰਗ ਉਠਾਈ ਜਾ ਰਹੀ ਸੀ ਕਿ ਉਨ੍ਹਾਂ ਨੂੰ ਤਾਰੋਂ ਪਾਰ ਖੇਤੀ ਕਰਨ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੰਗਲੀ ਜਾਨਵਰ ਉਨ੍ਹਾਂ ਦੀਆਂ ਫਸਲਾਂ ਦਾ ਨੁਕਸਾਨ ਕਰ ਰਹੇ ਹਨ। ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਆਪਣੀ ਸਮੱਸਿਆ ਉਨ੍ਹਾਂ ਦੇ ਅੱਗੇ ਰੱਖੀ ਗਈ ਸੀ। ਕਿਸਾਨਾਂ ਦੀ ਇਸ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮੰਗ ਕੇਂਦਰ ਸਰਕਾਰ ਅੱਗੇ ਰੱਖੀ |

ਬਾਰਡਰ ਤੇ ਕੰਡਿਆਲੀ ਤਾਰ ਅੱਗੇ ਲਿਜਾਣ ਦੀ ਮੰਗ ਨੂੰ ਲੈ ਕੇ ਜਦੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਮੰਗ ਬਿਲਕੁਲ ਜਾਇਜ਼ ਹੈ। ਕਿਉਂਕਿ ਕਿਸਾਨਾਂ ਨੂੰ ਬਾਰਡਰ ਪਾਰ ਖੇਤੀ ਕਰਨ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ।

ਦੂਜੇ ਪਾਸੇ ਇਸ ਜਦੋਂ ਇਸ ਸਬੰਧੀ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਫੋਜਾ ਸਿੰਘ ਸਰਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਮੰਗ ਬਿਲਕੁਲ ਸਹੀ ਹੈ। ਕਿਉਂਕਿ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਇਸ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਨਾਲ ਕਿਸਾਨਾਂ ਦੀਆਂ ਕਈ ਮੁਸ਼ਕਿਲਾਂ ਦਾ ਹੱਲ ਹੋਵੇਗਾ।