Farmers protest 2024 : ਪੰਜਾਬ ਬੰਦ ਦੇ ਨਾਲ-ਨਾਲ ਕਿਸਾਨ ਕਰ ਰਹੇ ਲੋਕਾਂ ਨੂੰ ਅਪੀਲ

28 ਦਸੰਬਰ 2024: ਸ਼ੰਭੂ ਅਤੇ(Shambhu and Khanauri borders)  ਖਨੌਰੀ ਸਰਹੱਦ ‘ਤੇ 13 ਫਰਵਰੀ 2024 ਨੂੰ ਸ਼ੁਰੂ ਹੋਇਆ ਸੰਘਰਸ਼ ਇਸ ਸਮੇਂ ਨਾਜ਼ੁਕ ਮੋੜ ‘ਤੇ ਪਹੁੰਚ ਗਿਆ ਹੈ। ਜਿੱਥੇ ਅੱਜ ਜਗਜੀਤ ਸਿੰਘ (jagjit singh dallewal) ਡੱਲੇਵਾਲ ਦਾ ਮਰਨ ਵਰਤ 32ਵੇਂ ਦਿਨ ‘ਚ ਪਹੁੰਚ ਗਿਆ ਹੈ, ਉਥੇ ਹੀ 30 ਤਰੀਕ ਨੂੰ ਦਿੱਤੇ ਪੰਜਾਬ (punjab bandh) ਬੰਦ ਦੇ ਸੱਦੇ ‘ਤੇ ਕਿਸਾਨ ਆਗੂ ਸਰਵਣ(sarvan singh pandher)  ਸਿੰਘ ਪੰਧੇਰ ਦੀ ਅਗਵਾਈ ‘ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਲੋਕ, ਵਪਾਰੀ ਅਤੇ ਹੋਰ ਵਰਗ ਇਸ ਬੰਦ ‘ਚ ਸ਼ਮੂਲੀਅਤ ਕਰ ਰਹੇ ਹਨ |

ਉਕਤ ਗਰੁੱਪਾਂ ਨੇ ਬੰਦ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ‘ਤੇ ਪੋਸਟਰ ਲਗਾਏ ਹਨ। ਕਿਸਾਨ ਮਜ਼ਦੂਰ ਮੋਰਚਾ ਅਤੇ ਸਾਂਝਾ ਕਿਸਾਨ ਮੋਰਚਾ ਵੱਲੋਂ ਗੈਰ-ਸਿਆਸੀ ਪੱਖ ਤੋਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾਈ ਆਗੂਆਂ ਸਰਵਣ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ ਅਤੇ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਪੈਦਲ ਮਾਰਚ ਕੀਤਾ ਗਿਆ।

ਕਿਸਾਨਾਂ ਅਤੇ ਮਜ਼ਦੂਰਾਂ ਅਤੇ ਦੁਕਾਨਦਾਰਾਂ, ਰੇਹੜੀ-ਫੜ੍ਹੀ ਵਾਲਿਆਂ ‘ਤੇ ਛੋਟੇ ਦੁਕਾਨਦਾਰਾਂ, ਛੋਟੇ ਵਪਾਰੀਆਂ, ਆਟੋ ਰਿਕਸ਼ਾ ਚਾਲਕਾਂ ਅਤੇ ਬਾਜ਼ਾਰਾਂ ਵਿੱਚ ਆਮ ਲੋਕਾਂ ਨੂੰ ਜਾਗਰੂਕ ਕੀਤਾ।

ਉਨ੍ਹਾਂ ਕਿਹਾ ਕਿ ਬਾਜ਼ਾਰਾਂ ਦੇ ਨਾਲ-ਨਾਲ ਸੜਕਾਂ ਅਤੇ ਰੇਲ ਮਾਰਗ ਵੀ ਜਾਮ ਰਹੇਗਾ। ਉਨ੍ਹਾਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੂਹ ਪੰਜਾਬੀਆਂ ਨੂੰ ਕਿਹਾ ਕਿ ਉਹ ਕੁਝ ਘੰਟਿਆਂ ਲਈ ਆਪਣੇ ਕਾਰੋਬਾਰ ਬੰਦ ਕਰਕੇ ਸਹਿਯੋਗ ਕਰਨ ਤਾਂ ਜੋ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਇਸ ਅੰਦੋਲਨ ਵਿੱਚ ਸਾਰੇ ਪੰਜਾਬ ਦੀ ਏਕਤਾ ਦਾ ਸਬੂਤ ਦਿੱਤਾ ਜਾ ਸਕੇ।

read more: Punjab bandh: ਕਿਸਾਨਾਂ ਨੇ ਕਰਤਾ ਵੱਡਾ ਐਲਾਨ, ਇਸ ਦਿਨ ਹੋਵੇਗਾ ਸਾਰਾ ਪੰਜਾਬ ਬੰਦ

Scroll to Top