6 ਦਸੰਬਰ 2024: ਪੰਜਾਬ ਦੇ ਕਿਸਾਨ (farmers of Punjab) ਅੱਜ ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਹਨ, ਜਿਸ ਕਾਰਨ ਸ਼ੰਭੂ ਸਰਹੱਦ(Shambhu border) ‘ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਵੱਡਾ ਐਲਾਨ ਕੀਤਾ ਹੈ। ਸਰਵਣ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ ਜਿਵੇਂ ਕਿ ਕੇਂਦਰ ਅਤੇ ਰਾਜ ਸਰਕਾਰਾਂ ਨੇ (central and state governments) ਸੁਪਰੀਮ ਕੋਰਟ (SUPREME COURT) ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਟਰੈਕਟਰਾਂ ‘ਤੇ ਦਿੱਲੀ ਵੱਲ ਜਾਣ ਵਾਲੇ ਕਿਸਾਨਾਂ (FARMERS) ਨਾਲ ਸਮੱਸਿਆਵਾਂ ਹਨ, ਤਾਂ ਸਾਡਾ 101 ਕਿਸਾਨਾਂ ਦਾ ਜਥਾ ਸ਼ਾਂਤੀਪੂਰਵਕ ਦਿੱਲੀ ਵੱਲ (Delhi peacefully) ਵਧੇਗਾ।
ਪੰਧੇਰ ਨੇ ਕਿਹਾ ਕਿ ਸਾਡਾ ਬੈਰੀਕੇਡ ਤੋੜਨ ਦਾ ਕੋਈ ਇਰਾਦਾ ਨਹੀਂ ਹੈ, ਅਸੀਂ ਉਮੀਦ ਕਰਦੇ ਹਾਂ ਕਿ ਹਰਿਆਣਾ ਸਰਕਾਰ ਸਾਨੂੰ ਦਿੱਲੀ ਵੱਲ ਵਧਣ ਅਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਵੇਗੀ। ਸਾਡਾ 101 ਕਿਸਾਨਾਂ ਦਾ ਸਮੂਹ ਦਿੱਲੀ ਵੱਲ ਮਾਰਚ ਕਰੇਗਾ, ਉਹ ਨਿਹੱਥੇ ਹੋਣਗੇ ਅਤੇ ਉਨ੍ਹਾਂ ਕੋਲ ਕੁਝ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਡੀਸੀ ਅੰਬਾਲਾ ਝੂਠ ਬੋਲ ਰਹੇ ਹਨ ਕਿ ਕਿਸਾਨਾਂ ਕੋਲ ਮਾਰੂ ਹਥਿਆਰ ਹਨ।
ਅਸੀਂ ਸ਼ਾਂਤੀਪੂਰਨ ਤਰੀਕੇ ਨਾਲ ਹੀ ਅੱਗੇ ਵਧਾਂਗੇ। ਉਨ੍ਹਾਂ ਕਿਹਾ ਕਿ ਮੋਦੀ ਜੀ ਨੂੰ ਦੇਖਣਾ ਹੋਵੇਗਾ ਕਿ ਜੇਕਰ ਸਾਡੇ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ ਗਈਆਂ ਤਾਂ ਦੁਨੀਆ ‘ਚ ਕੀ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਰਕਾਰ ਸਾਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਵੇਗੀ। ਪੰਧੇਰ ਨੇ ਕਿਹਾ ਕਿ ਅਸੀਂ ਸਰਕਾਰ ਨਾਲ ਗੱਲਬਾਤ ਦੇ ਦਰਵਾਜ਼ੇ ਖੁੱਲ੍ਹੇ ਰੱਖੇ ਹਨ। ਅਸੀਂ ਸਰਕਾਰ ਨੂੰ ਕਿਹਾ ਸੀ ਕਿ ਜੇਕਰ ਸਰਕਾਰ ਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਕੇਂਦਰੀ ਦਫ਼ਤਰ ਤੋਂ ਪੱਤਰ ਲਿਆਵੇ।
read more: Farmers protest 2024: ਅੱਜ ਦਿੱਲੀ ਕੂਚ ਕਰਨਗੇ ਕਿਸਾਨ! 10 ਵਜੇ ਹੋਵੇਗੀ ਅਰਦਾਸ