13 ਦਸੰਬਰ 2024: ਕਿਸਾਨ ਅੰਦੋਲਨ (kisan andolan 2.0) 2.0 ਦੇ 10 ਮਹੀਨੇ (month) ਅੱਜ ਪੂਰੇ ਹੋ ਗਏ ਹਨ। ਉਥੇ ਹੀ ਅੱਜ ਸੁਪਰੀਮ ਕੋਰਟ (supreme court) ਦੇ ਵਲੋਂ ਕਿਸਾਨ ਆਗੂ ਜਗਜੀਤ (jagjit singh dalewal) ਸਿੰਘ ਡੱਲੇਵਾਲ ਦੀ ਭੁੱਖ ਹੜਤਾਲ (hunger strike) ਤੇ ਵੱਡਾ ਫੈਸਲਾ ਸਾਹਮਣੇ ਆਇਆ ਹੀ, ਦੱਸ ਦੇਈਏ ਕਿ ਸੁਪਰੀਮ (supreme court)ਕੋਰਟ ਨੇ ਦੋਵਾਂ ਸਰਕਾਰ ਨੂੰ ਹੁਕਮ ਜਾਰੀ ਕੀਤੇ ਹਨ , ਤੇ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ (jagjit singh dalewal) ਦੀ ਸਿਹਤ (health) ਦਾ ਧਿਆਨ ਰੱਖਣਾ ਸੂਬਾ ਸਰਕਾਰ (state government and the center) ਤੇ ਕੇਂਦਰ ਦੀ ਜ਼ਿੰਮੇਵਾਰੀ ਹੈ|
Farmer protest 2024: ਉਥੇ ਹੀ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਹੈ ਕਿ ਡੱਲੇਵਾਲ ਨੂੰ ਦੋਵੇ ਸਰਕਾਰਾਂ ਦੇ ਵਲੋਂ ਡਾਕਟਰੀ ਸਹਾਇਤਾ ਦਿੱਤੀ ਜਾਵੇ, ਓਹਨਾ ਨੂੰ ਜ਼ਬਰਦਸਤੀ ਖਾਣਾ -ਖਾਣ ਲਈ ਮਜ਼ਬੂਰ ਨਾ ਕੀਤਾ ਜਾਵੇ, ਇਹਨਾਂ ਹੀ ਨਹੀਂ ਬਲਕਿ ਕੋਰਟ ਨੇ ਇਹ ਵੀ ਹੁਕਮ ਜਾਰੀ ਕੀਤੇ ਹਨ ਕਿ ਅੰਦੋਲਨ ਨਾਲੋਂ ਜ਼ਿੰਦਗੀ ਜ਼ਿਆਦਾ ਕੀਮਤੀ ਹੈ|
ਉਥੇ ਹੀ ਅੱਜ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਵੱਡੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ।ਇਸ ਦੇ ਨਾਲ ਹੀ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ। ਜਿਸ ਤੋਂ ਨਾਰਾਜ਼ ਕਿਸਾਨਾਂ ਨੇ ਵੀਰਵਾਰ ਨੂੰ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਪੁਤਲੇ ਸਾੜ ਕੇ ਪ੍ਰਦਰਸ਼ਨ ਕੀਤੇ ਜਾਣਗੇ।