ਅੰਮ੍ਰਿਤਸਰ, 25 ਦਸੰਬਰ 2024: Farmers Protest News: ਕਿਸਾਨੀ ਮੰਗਾਂ ਨੂੰ ਲੈ ਕੇ ਲਗਾਤਾਰ ਕਿਸਾਨ ਸੰਘਰਸ਼ ਕਰ ਰਹੇ ਹਨ, ਉੱਥੇ ਹੀ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਪਿਛਲੇ 30 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ | ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਿਮਾਇਤ ਲਈ ਅੱਜ ਅੰਮ੍ਰਿਤਸਰ ਦੇ ਅਜਨਾਲਾ ਤੋਂ ਕਿਸਾਨਾਂ ਦਾ ਇੱਕ ਜੱਥਾ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ‘ਚ ਖਨੌਰੀ ਬਾਰਡਰ (Khanauri Border) ਆਵੇਗਾ |
ਖਨੌਰੀ ਬਾਰਡਰ ਲਈ ਰਵਾਨਾ ਹੋਣ ਤੋਂ ਪਹਿਲਾਂ ਕਿਸਾਨਾਂ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦਾ ਇੱਕ ਹੀਰਾ ਹੈ ਜੋ ਸਮੇਂ ਸਮੇਂ ਸਿਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦਾ ਆਇਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਛੇਤੀ ਤੋਂ ਜਲਦ ਲਾਗੂ ਕਰੇ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਖਨੌਰੀ ਬਾਰਡਰ (Khanauri Border) ਦੇ ਕਿਸਾਨ ਵੀਰਾਂ ਤੇ ਜਗਜੀਤ ਸਿੰਘ ਡੱਲੇਵਾਲ ਦੇ ਲਈ ਰਾਸ਼ਨ ਤੇ ਟਰੱਕ ਲੈ ਕੇ ਜਾ ਰਹੇ ਹਾਂ | ਉਹਨਾਂ ਕਿਹਾ ਕਿ ਸਰਕਾਰ ਜੋ ਕਿਸਾਨਾਂ ‘ਤੇ ਅੱਤਿਆਚਾਰ ਕਰ ਰਹੀ ਹੈ। ਜਿਸ ਦੇ ਚੱਲਦੇ ਅੱਜ ਕਿਸਾਨ ਸੰਘਰਸ਼ ਕਰਨ ਲਈ ਮਜਬੂਰ ਹੋਏ ਹਨ। ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ ਤਾਂ ਕਿਸਾਨ ਖੁਸ਼ੀ-ਖੁਸ਼ੀ ਆਪਣੇ ਘਰਾਂ ਨੂੰ ਵਾਪਸ ਆਉਣ।
ਜਿਕਰਯੋਗ ਹੈ ਕਿ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦੇ ਮਰਨ ਵਰਤ ਦਾ ਅੱਜ 30ਵਾਂ ਦਿਨ ਜਾਰੀ ਹੈ | ਕਿਸਾਨ ਆਗੂ ਜਗਜੀਤ ਸਿੰਘ ਦੀ ਹਾਲਤ ਕਾਫ਼ੀ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਦਾ ਭਾਰ ਕਾਫ਼ੀ ਘੱਟ ਗਿਆ ਹੈ।
Read More: Farmers Protest: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 30ਵੇਂ ਦਿਨ ਜਾਰੀ, ਹਾਲਤ ਗੰਭੀਰ