ਚੰਡੀਗੜ੍ਹ, 06 ਦਸੰਬਰ 2024: Farmers Protest News: ਪੰਜਾਬ ਦੇ ਕਿਸਾਨ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਨ ਦਾ ਪ੍ਰੋਗਰਾਮ ਸੀ | ਫਿਲਹਾਲ ਕਿਸਾਨ ਨੇ ਸੰਭੂ ਬਾਰਡਰ ਤੋਂ ਪਿੱਛੇ ਹਟਣ ਦਾ ਫੈਸਲਾ ਲਿਆ ਹੈ | ਸੰਭੂ ਬਾਰਡਰ (Sambhu border) ‘ਤੇ ਕਿਸਾਨਾਂ ਨੇ 101 ਕਿਸਾਨਾਂ ਦੇ ਜਥੇ ਨੂੰ ਦੁਪਹਿਰ 1 ਵਜੇ ਦਿੱਲੀ ਭੇਜਿਆ ਸੀ। ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ |
ਇਸ ਤੋਂ ਬਾਅਦ ਕਿਸਾਨਾਂ (Farmers) ਨੇ ਬੈਰੀਕੇਡ ਅਤੇ ਕੰਡਿਆਲੀ ਤਾਰ ਨੂੰ ਉਖਾੜ ਦਿੱਤਾ। ਇਸ ’ਤੇ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਚਿਤਾਵਨੀ ਦਿੰਦਿਆਂ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਨਾਲ 7 ਕਿਸਾਨ ਜ਼ਖ਼ਮੀ ਹੋ ਗਏ। ਪੁਲਿਸ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀ ਬੁਛਾੜਾਂ ਕੀਤੀਆਂ ਜਾ ਰਹੀਆਂ ਹਨ |
ਕਿਸਾਨ ਆਗੂ ਸਰਵਣ ਸਿੰਘ ਨੇ ਕਿਹਾ ਕਿ ਸਾਡੇ ਕਈ ਆਗੂ ਜ਼ਖ਼ਮੀ ਹੋਏ ਹਨ। ਅਸੀਂ ਕਿਸਾਨ ਦੇ ਜਥੇ ਨੂੰ ਵਾਪਸ ਬੁਲਾ ਲਿਆ ਹੈ। ਦਿੱਲੀ ਕੂਚ ਬਾਰੇ ਫੈਸਲਾ ਬਾਅਦ ‘ਚ ਲਿਆ ਜਾਵੇਗਾ। ਜਿਕਰਯੋਗ ਹੈ ਕਿ ਕਿਸਾਨ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈਂ ਮਹੀਨਿਆਂ ਤੋਂ ਪੰਜਾਬ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਨੇ ਧਰਨਾ ਦਿੱਤਾ ਹੋਇਆ ਹੈ |
Read More: Farmers Protest: ਪੁਲਿਸ ਨੇ ਪ੍ਰਦਰਸ਼ਨ ਕਰ ਰਹੇ 50 ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ‘ਚ ਲਿਆ