ਪਟਿਆਲਾ ‘ਚ ਚੋਣ ਪ੍ਰਚਾਰ ਦੌਰਾਨ BJP ਉਮੀਦਵਾਰ ਪ੍ਰਨੀਤ ਕੌਰ ਦਾ ਕਿਸਾਨਾਂ ਵੱਲੋਂ ਵਿਰੋਧ

Preneet Kaur

ਚੰਡੀਗੜ੍ਹ, 07 ਅਪ੍ਰੈਲ 2024: ਪੰਜਾਬ ਦੇ ਪਟਿਆਲਾ ਵਿੱਚ ਹੁਣ ਕਿਸਾਨਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰਵਾਲੀ ਪ੍ਰਨੀਤ ਕੌਰ (Preneet Kaur) ਦਾ ਵਿਰੋਧ ਕੀਤਾ ਹੈ। ਪ੍ਰਨੀਤ ਕੌਰ ਪਟਿਆਲਾ ਵਿੱਚ ਚੋਣ ਪ੍ਰਚਾਰ ਕਰ ਰਹੀ ਸੀ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ਵਿਰੋਧੀ ਨਾਅਰੇਬਾਜ਼ੀ ਕੀਤੀ। ਪਿਛਲੇ ਤਿੰਨ ਦਿਨਾਂ ਵਿੱਚ ਪ੍ਰਨੀਤ ਕੌਰ ਭਾਜਪਾ ਦੀ ਤੀਜੀ ਉਮੀਦਵਾਰ ਹੈ ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਕਾਫ਼ਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਨੀਤ ਕੌਰ (Preneet Kaur) ਪਟਿਆਲਾ ਵਿੱਚ ਆਪਣੇ ਇੱਕ ਪ੍ਰੋਗਰਾਮ ਵਿੱਚ ਪਹੁੰਚੀ ਹੋਈ ਸੀ। ਇਸ ਦੌਰਾਨ ਕਿਸਾਨਾਂ ਨੇ ਉੱਥੇ ਪਹੁੰਚ ਕੇ ਪ੍ਰਨੀਤ ਕੌਰ ਦੇ ਕਾਫਲੇ ਨੂੰ ਰੋਕ ਲਿਆ। ਕਿਸਾਨਾਂ ਨੇ ਭਾਜਪਾ ਵਿਰੋਧੀ ਨਾਅਰੇਬਾਜ਼ੀ ਕੀਤੀ। ਪ੍ਰੋਗਰਾਮ ਵਿੱਚ ਪਹੁੰਚਣ ਲਈ ਪ੍ਰਨੀਤ ਕੌਰ ਦੀ ਕਾਰ ਨੂੰ ਪਿੱਛੇ ਰੋਕ ਲਿਆ ਗਿਆ ਅਤੇ ਪੁਲਿਸ ਨੇ ਉਨ੍ਹਾਂ ਦੇ ਕਾਫਲੇ ਨੂੰ ਭੀੜ ਵਿੱਚੋਂ ਸੁਰੱਖਿਅਤ ਰਸਤਾ ਮੁਹੱਈਆ ਕਰਵਾਇਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।