July 5, 2024 12:37 am
ਮੋਗਾ 'ਚ ਸੁਖਬੀਰ ਬਾਦਲ

ਮੋਗਾ ‘ਚ ਸੁਖਬੀਰ ਬਾਦਲ ਦਾ ਵਿਰੋਧ : ਪੁਲਿਸ ਅਤੇ ਕਿਸਾਨਾਂ ਦੀ ਝੜਪ ਦੌਰਾਨ 6 ਲੋਕ ਜਖ਼ਮੀ ਹੋਏ

ਚੰਡੀਗੜ੍ਹ ,2 ਸਤੰਬਰ : ਮੋਗਾ ਦੀ ਅਨਾਜ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਰੈਲੀ ਦੌਰਾਨ ਪੁਲਿਸ ਅਤੇ ਕਿਸਾਨਾਂ ਵਿੱਚ ਜ਼ਬਰਦਸਤ ਝੜਪ ਹੋਈ ਹੈ। ਦੋਵਾਂ ਪਾਸਿਆਂ ਤੋਂ ਇੱਟਾਂ-ਪੱਥਰ ਚਲਾਏ ਗਏ | , ਜਿਸ ਕਰਕੇ ਕਈ ਵਾਹਨ ਟੁੱਟ ਗਏ |ਇਸ ਝੜਪ ਦੌਰਾਨ ਕਿਸਾਨ ਅਤੇ ਪੁਲਿਸ ਕਰਮਚਾਰੀ ਦੇ ਜ਼ਖਮੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ । ਪੁਲਿਸ ਨੇ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਇਹ ਕਿਸਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਘਿਰਾਓ ਕਰਨ ਪੁੱਜੇ ਸੀ ਅਤੇ ਰੈਲੀ ਵਿੱਚ ਜਾਣਾ ਚਾਹੁੰਦੇ ਸੀ । ਪਰ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਗਿਆ। ਜਿਸ ਤੋਂ ਬਾਅਦ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਵੀਰਵਾਰ ਸਵੇਰ ਤੋਂ ਹੀ ਕਿਸਾਨਾਂ ਨੇ ਫ਼ਿਰੋਜ਼ਪੁਰ ਰੋਡ ‘ਤੇ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ ਸੀ ।

ਪੁਲਿਸ ਨੇ ਅਨਾਜ ਮੰਡੀ ਦੇ ਸਾਹਮਣੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਿਆ ਸੀ । ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਵੀ ਕੀਤੀ, ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ । ਜਿਵੇਂ ਹੀ ਸੁਖਬੀਰ ਸਿੰਘ ਬਾਦਲ ਨੇ ਸਟੇਜ ਤੋਂ ਸੰਬੋਧਨ ਕਰਨਾ ਸ਼ੁਰੂ ਕੀਤਾ, ਕਿਸਾਨਾਂ ਨੇ ਸੜਕ ‘ਤੇ ਖੜ੍ਹੇ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਾਹਨਾਂ’ ਤੇ ਪਥਰਾਅ ਦੇ ਨਾਲ -ਨਾਲ ਨਾਅਰੇਬਾਜ਼ੀ ‘ਤੇ ਪੱਥਰ ਵੀ ਸੁੱਟਣੇ ਸ਼ੁਰੂ ਕਰ ਦਿੱਤੇ। ਇਸ ‘ਤੇ ਪੁਲਿਸ ਨੂੰ ਹਲਕੀ ਲਾਠੀ ਫੋਰਸ ਦੀ ਵਰਤੋਂ ਵੀ ਕਰਨੀ ਪਈ।

ਰੈਲੀ ਦੌਰਾਨ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਉਮੀਦਵਾਰ ਐਲਾਨਿਆ ਗਿਆ

ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਅਕਾਲੀ ਦਲ ਵੱਲੋ ਅਕਾਲੀ ਉਮੀਦਵਾਰ ਐਲਾਨਿਆ ਗਿਆ ਹੈ। ਬਰਜਿੰਦਰ ਸਿੰਘ ਮੱਖਣ ਬਰਾੜ ਨੇ ਇਥੋਂ 2017 ਦੀਆਂ ਚੋਣਾਂ ਲੜੀਆਂ ਹਨ ਅਤੇ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਹੁਣ ਉਹ ਫਿਰ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਰੈਲੀ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ ਇਕ ਅਜਿਹੀ ਪਾਰਟੀ ਹੈ ਜਿਸ ਨੂੰ ਕਿਤੇ ਵੀ ਕੋਈ ਆਦੇਸ਼ ਨਹੀਂ ਮਿਲਦੇ। ਜਦੋਂ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਉਪਰੋਂ ਹੁਕਮ ਮਿਲਦੇ ਹਨ। ਅਸੀਂ ਸਰਕਾਰ ਬਣਦਿਆਂ ਹੀ ਕਿਸਾਨਾਂ ਅਤੇ ਹੋਰ ਲੋਕਾਂ ਦੀ ਬਿਹਤਰੀ ਲਈ ਕੰਮ ਕਰਾਂਗੇ ਅਤੇ ਸਾਰੇ ਕੰਮ 1 ਸਾਲ ਦੇ ਅੰਦਰ – ਅੰਦਰ ਕਰ ਦਿੱਤੇ ਜਾਣਗੇ |