ਚੰਡੀਗੜ੍ਹ, 18 ਦਸੰਬਰ 2024: Farmers Protest News: ਖਨੌਰੀ ਬਾਰਡਰ ‘ਤੇ ਅਣਮਿੱਥੇ ਸਮੇਂ ਲਈ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਲੈ ਕੇ ਸੁਪਰੀਮ ਕੋਰਟ (Supreme Court) ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਅਤੇ ਦੋਸ਼ ਲਾਏ ਜਾਂਦੇ ਹਨ ਤਾਂ ਸੂਬਾ ਸਰਕਾਰ ਲਈ ਚੰਗਾ ਨਹੀਂ ਹੋਵੇਗਾ |
ਸੁਪਰੀਮ ਕੋਰਟ (Supreme Court) ਨੇ ਪੰਜਾਬ ਸਰਕਾਰ (Punjab government) ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਸਾਰੀਆਂ ਮੈਡੀਕਲ ਸਹੂਲਤਾਂ ਮਿਲਦੀਆਂ ਰਹਿਣ। ਜਿਕਰਯੋਗ ਹੈ ਕਿ ਕਿਸਾਨ ਆਗੂ ਡੱਲੇਵਾਲ 23 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ ‘ਤੇ ਬੈਠੇ ਹਨ।
ਇਸ ਬਾਰੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਅਸੀਂ ਇਹ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਕਿਸਾਨਾਂ ਜਾਂ ਉਨ੍ਹਾਂ ਦੇ ਨੁਮਾਇੰਦਿਆਂ ਦੀ ਕਿਸੇ ਵੀ ਮੰਗ ਜਾਂ ਸੁਝਾਅ ਲਈ ਅਦਾਲਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਅਦਾਲਤ ਨੇ ਡੱਲੇਵਾਲ ਦੀ ਸਿਹਤ ਦਾ ਵੀ ਨੋਟਿਸ ਲਿਆ ਅਤੇ ਪੰਜਾਬ ਸਰਕਾਰ ਨੂੰ ਛੇਤੀ ਤੋਂ ਛੇਤੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ।
ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਖਨੌਰੀ ਬਾਰਡਰ ‘ਤੇ ਅਣਮਿੱਥੇ ਸਮੇਂ ਲਈ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਅਤੇ ਹੋਰ ਕਿਸਾਨਾਂ ਨਾਲ ਕਈ ਵਾਰ ਗੱਲਬਾਤ ਕੀਤੀ ਗਈ ਪਰ ਉਨ੍ਹਾਂ ਉੱਚ ਪੱਧਰੀ ਕਮੇਟੀ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ।
ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੂੰ ਦੱਸਿਆ ਕਿ ਕਮੇਟੀ ਨੇ ਕਿਸਾਨਾਂ ਨੂੰ 17 ਦਸੰਬਰ ਨੂੰ ਬੈਠਕ ਲਈ ਸੱਦਿਆ ਸੀ, ਪਰ ਉਹ ਇਸ ‘ਚ ਸ਼ਾਮਲ ਨਹੀਂ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰੋਜ਼ਾਨਾ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਸੁਝਾਅ ਦਿੱਤਾ ਕਿ ਉਨ੍ਹਾਂ ਨੂੰ ਆਪਣੀਆਂ ਮੰਗਾਂ ਸਿੱਧੇ ਅਦਾਲਤ ‘ਚ ਰੱਖਣ ਦਾ ਮੌਕਾ ਦਿੱਤਾ ਜਾ ਸਕਦਾ ਹੈ।
Read More: Punjab Closed: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ