Ambala

Farmers Protest: ਅੰਬਾਲਾ ‘ਚ ਕਿਸਾਨਾਂ ਦਾ ਪ੍ਰਦਰਸ਼ਨ, ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ, 17 ਜੁਲਾਈ 2024: ਕਿਸਾਨਾਂ ਵੱਲੋਂ ਅੱਜ ਅੰਬਾਲਾ (Ambala) ‘ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਕਿਸਾਨ ਆਗੂਆਂ ਨੇ ਸਾਰੇ ਕਿਸਾਨਾਂ ਨੂੰ ਅੰਬਾਲਾ ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ ਬੁਲਾਇਆ ਹੈ। ਇਸ ਦੌਰਾਨ ਹਰਿਆਣਾ ਪੁਲਿਸ ਨੇ ਕੀਆ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ ਹੈ | ਇਸਦੇ ਨਾਲ ਹੀ ਪੁਲਿਸ ਨੇ ਬੀਐਨਐਸ ਦੀ ਧਾਰਾ 163 (ਪਹਿਲਾਂ ਧਾਰਾ 144) ਦੇ ਤਹਿਤ ਪਹਿਲਾਂ ਹੀ ਇੱਥੇ ਇਕੱਠ ਕਰਨ ‘ਤੇ ਪਾਬੰਦੀ ਲਗਾ ਦਿੱਤੀ ਸੀ।

ਦੂਜੇ ਪਾਸੇ ਪ੍ਰਦਰਸ਼ਨ ਪਿਛਲੇ ਕਿਸਾਨ ਅੰਦੋਲਨ ਦੌਰਾਨ ਵਾਟਰ ਕੈਨਨ ਵਾਲੇ ਨਵਦੀਪ ਜਲਬੇੜਾ ਨੂੰ ਵੀ ਜ਼ਮਾਨਤ ਮਿਲਣ ਤੋਂ ਬਾਅਦ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਸੀ। ਕਿਸਾਨ ਫਿਲਹਾਲ ਸ਼ੰਭੂ ਬਾਰਡਰ ਦੇ ਖੁੱਲ੍ਹਣ ਦਾ ਇੰਤਜ਼ਾਰ ਕਰ ਰਹੇ ਹਨ।

Scroll to Top