Site icon TheUnmute.com

Farmers Protest: ਹਰਿਆਣਾ ਪੁਲਿਸ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ: ਸਰਵਣ ਸਿੰਘ ਪੰਧੇਰ

Farmers Protest

ਚੰਡੀਗੜ੍ਹ, 14 ਦਸੰਬਰ 2024: Farmers Protest News: ਸੰਭੂ ਬਾਰਡਰ (Sambhu Border) ‘ਤੇ ਹਾਲਤ ਵਿਗੜਦੇ ਜਾ ਰਹੇ ਹਨ, ਅੱਜ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਕਰੀਬ ਅੱਧਾ ਘੰਟਾ ਪੁਲਿਸ ਅਤੇ ਕਿਸਾਨਾਂ ਵਿਚਾਲੇ ਬਹਿਸ ਹੋਈ | ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਹੁਣ ਤੱਕ 15 ਤੋਂ ਵੱਧ ਕਿਸਾਨ ਜ਼ਖ਼ਮੀ ਹੋਏ ਹਨ।

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਦੁਪਹਿਰ 12 ਵਜੇ 101 ਕਿਸਾਨ ਦਿੱਲੀ ਲਈ ਰਵਾਨਾ ਹੋਇਆ ਸੀ। ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ।ਇਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਸੁੱਟੇ |

ਕਿਸਾਨਾਂ ਦਾ ਦੋਸ਼ ਹੈ ਕਿ ਪੁਲਿਸ ਰਾਕੇਟ ਲਾਂਚਰਾਂ ਤੋਂ ਬੰ.ਬ ਅਤੇ ਗੋਲੀਆਂ ਚਲਾ ਰਹੀ ਹੈ। ਘੱਗਰ ਦਰਿਆ ਦਾ ਗੰਦਾ ਪਾਣੀ ਵਰਤਿਆ ਜਾ ਰਿਹਾ ਹੈ। ਫਿਲਹਾਲ ਕਿਸਾਨ ਵਾਪਸ ਚਲੇ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਅਗਲੀ ਰਣਨੀਤੀ ਛੇਤੀ ਹੀ ਦੱਸ ਦੇਣਗੇ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨ ਇਕਜੁੱਟ ਹੋਣ ਅਤੇ ਆਪਣੀ ਆਵਾਜ਼ ਬੁਲੰਦ ਕਰਨ | ਉਨ੍ਹਾਂ ਦੋਸ਼ ਲਾਇਆ ਹੈ ਕਿ ਹਰਿਆਣਾ ਪੁਲਿਸ ਵੱਲੋਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ |

ਹਰਿਆਣਾ ਪੁਲਿਸ ਕਹਿ ਰਹੀ ਹੈ ਕਿ ਪ੍ਰਦਰਸ਼ਨਕਾਰੀ ਕਿਸਾਨ ਨਹੀਂ ਹਨ। ਸਾਡੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਸੀ, ਪਰ ਉਹ ਨਹੀਂ ਆਏ। ਪੁਲਿਸ ਨੇ ਕਿਸਾਨਾਂ ਨੂੰ ਕਿਹਾ ਕਿ ਇਹ ਪ੍ਰਦਰਸ਼ਨ ਸ਼ਾਂਤਮਈ ਨਹੀਂ ਹਨ। ਕਿਸਾਨਾਂ ਨੇ ਪੁਲ ਨੂੰ ਦੋਵੇਂ ਪਾਸਿਆਂ ਤੋਂ ਘੇਰ ਲਿਆ ਹੈ।

Read More: Farmer Protest 2024: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਇੰਟਰਨੈੱਟ ਬੰਦ

Exit mobile version