Site icon TheUnmute.com

Farmers Protest: ਪੁਲਿਸ ਨੇ ਪ੍ਰਦਰਸ਼ਨ ਕਰ ਰਹੇ 50 ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ‘ਚ ਲਿਆ

Farmers Protest Noida

ਚੰਡੀਗੜ੍ਹ, 06 ਦਸੰਬਰ 2024: Farmers Protest News: ਸੰਭੂ ਬਾਰਡਰ ਅਤੇ ਦਿੱਲੀ ‘ਚ ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ ਹੋ ਗਏ ਹਨ | ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਨ ਚਾਹੁੰਦੇ ਹਨ | ਕਿਸਾਨਾਂ ਨੂੰ ਸੰਭੂ ਬਾਰਡਰ ਨਹੀਂ ਲੰਘਣ ਦਿੱਤਾ ਜਾ ਰਿਹਾ ਹੈ | ਪੁਲਿਸ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀ ਬੁਛਾੜਾਂ ਕੀਤੀਆਂ ਜਾ ਰਹੀਆਂ ਹਨ |

ਦੂਜੇ ਪਾਸੇ ਗ੍ਰੇਟਰ ਨੋਇਡਾ ਦੇ ਪਰੀ ਚੌਕ ‘ਤੇ ‘ਦਿੱਲੀ ਚਲੋ’ ਮਾਰਚ (Farmers Protest) ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ । ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ 50 ਤੋਂ ਵੱਧ ਕਿਸਾਨਾਂ ਅਤੇ ਔਰਤਾਂ ਨੂੰ ਪੁਲਿਸ ਨੇ ਪਰੀ ਚੌਕ ਤੋਂ ਹਿਰਾਸਤ ‘ਚ ਲੈ ਲਿਆ ਹੈ ਅਤੇ ਜੇਲ੍ਹ ਭੇਜ ਦਿੱਤਾ ਹੈ।

ਕਿਸਾਨਾਂ ਦੇ ਪੁੱਜਣ ਤੋਂ ਬਾਅਦ ਵੀ ਪੂਰਾ ਦਿਨ ਭਾਰੀ ਪੁਲਿਸ ਫੋਰਸ ਪਰੀ ਚੌਕ ’ਤੇ ਤਾਇਨਾਤ ਰਹੀ। ਜ਼ਮੀਨ ਐਕਵਾਇਰ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਕਿਸਾਨ ਗੌਤਮ ਬੁੱਧ ਨਗਰ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ 10 ਫੀਸਦੀ ਆਬਾਦੀ ਪਲਾਟ, ਮੁਆਵਜ਼ਾ ਵਧਾ ਕੇ 64.7 ਫੀਸਦੀ ਕਰਨ ਅਤੇ ਨਵਾਂ ਭੂਮੀ ਗ੍ਰਹਿਣ ਕਾਨੂੰਨ ਲਾਗੂ ਕਰਨ ਦੀ ਮੰਗ ਕਰ ਰਹੇ ਹਨ।

ਸ਼ੁੱਕਰਵਾਰ ਸਵੇਰ ਤੋਂ ਹੀ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸੋਸ਼ਲ ਮੀਡੀਆ ‘ਤੇ ਅੰਦੋਲਨ ਜਾਰੀ ਰੱਖਣ ਦੀ ਅਪੀਲ ਕਰ ਰਹੇ ਸਨ। ਜਿਸ ਕਾਰਨ ਯਮੁਨਾ ਐਕਸਪ੍ਰੈਸ ਵੇਅ ਦੇ ਜ਼ੀਰੋ ਪੁਆਇੰਟ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ। ਉਥੇ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਸੀ।

ਦੁਪਹਿਰ 12 ਵਜੇ ਦੇ ਕਰੀਬ 50 ਤੋਂ ਵੱਧ ਕਿਸਾਨ ਔਰਤਾਂ ਸਮੇਤ ਨਾਅਰੇਬਾਜ਼ੀ ਕਰਦੇ ਹੋਏ ਪਰੀ ਚੌਕ ਪੁੱਜੇ ਅਤੇ ਪੁਲਿਸ ਨੇ ਇਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ | ਅੰਦੋਲਨਕਾਰੀ ਕਿਸਾਨਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ‘ਤੇ ਗੌਰ ਕਰਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾ ਰਹੀ ਹੈ। ਕਿਸਾਨ ਅੰਦੋਲਨ ਨੂੰ ਕੁਚਲਣ ਦਾ ਕੰਮ ਕੀਤਾ ਜਾ ਰਿਹਾ ਹੈ। ਅੰਦੋਲਨ ਨੂੰ ਕਿਸੇ ਵੀ ਕੀਮਤ ‘ਤੇ ਕੁਚਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰਹੇਗਾ।

Read More:  Farmers Protest: ਕਿਸਾਨਾਂ ਦੇ ਦਿੱਲੀ ਕੂਚ ਵਿਚਾਲੇ ਅੰਬਾਲਾ ‘ਚ ਇੰਟਰਨੈੱਟ ਸੇਵਾਵਾਂ ਬੰਦ

Exit mobile version