13 ਦਸੰਬਰ 2024: ਪੰਜਾਬ ਅਤੇ (punjab and haryana highcourt) ਹਰਿਆਣਾ ਹਾਈ ਕੋਰਟ ਵਿੱਚ ਵਕੀਲਾਂ ਦੀ ਕੌਂਸਲ (Bar Council) ਦੇ ਚੇਅਰਮੈਨ ਐਡਵੋਕੇਟ ਵਾਸੂ (Advocate Vasu Ranjan) ਰੰਜਨ ਨੇ ਕਿਸਾਨ ਆਗੂ ਜਗਜੀਤ ਸਿੰਘ (farmer leader Jagjit Singh Dallewal) ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਨ ਦੀ ਮੰਗ ਕਰਦਿਆਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਉਹਨਾਂ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਡੱਲੇਵਾਲ ਦੀ ਜਾਨ ਬਚਾਉਣ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਉਹਨਾਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ।
ਪਟੀਸ਼ਨ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਡੱਲੇਵਾਲ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਲਿਖਿਆ ਕਿ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ, ਜਿਸ ਕਾਰਨ ਖ਼ਤਰਾ ਵਧਦਾ ਜਾ ਰਿਹਾ ਹੈ। ਡੱਲੇਵਾਲ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਹਾਈਕੋਰਟ ਤੋਂ ਇਸ ਮਾਮਲੇ ‘ਤੇ ਜਲਦ ਤੋਂ ਜਲਦ ਸੁਣਵਾਈ ਕਰਨ ਦੀ ਮੰਗ ਕੀਤੀ ਹੈ |
Farmer protest 2024: ਟਿਕੈਤ ਤੇ ਹੋਰ ਆਗੂ ਅੱਜ ਡੱਲੇਵਾਲ ਨੂੰ ਮਿਲਣਗੇ
ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਨ ਲਈ ਸਾਂਝਾ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ਅਤੇ ਹਰਿੰਦਰ ਸਿੰਘ ਲੱਖੋਵਾਲ ਸਣੇ ਕਈ ਹੋਰ ਸੀਨੀਅਰ ਕਿਸਾਨ ਆਗੂ ਸ਼ੁੱਕਰਵਾਰ ਨੂੰ ਖਨੌਰੀ ਬਾਰਡਰ ਆਉਣਗੇ। ਉੱਥੇ ਮਰਨ ਵਰਤ ‘ਤੇ ਬੈਠੇ ਡੱਲੇਵਾਲ ਨੂੰ ਮਿਲਣ ਤੋਂ ਬਾਅਦ ਅਗਲੀ ਰਣਨੀਤੀ ਬਣਾਉਣ ਲਈ ਅਹਿਮ ਮੀਟਿੰਗ ਕਰਨਗੇ।
Also More: Farmers’ Movement 2.0: ਕਿਸਾਨਾਂ ਨੇ ਕਰਤਾ ਵੱਡਾ ਐਲਾਨ, ਨਹੀਂ ਮੰਨਿਆਂ ਮੰਗਾ ਤਾਂ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ