Site icon TheUnmute.com

Farmers protest: ਖ਼ੁ.ਦ.ਕੁ.ਸ਼ੀ ਕਰ ਆਪਣੀ ਜੀਵਨਲੀਲਾ ਸਮਾਪਤ ਕਰਨ ਵਾਲੇ ਕਿਸਾਨ ਦੇ ਪਰਿਵਾਰ ਦੀ ਪੰਜਾਬ ਸਰਕਾਰ ਕਰੇਗੀ ਮਦਦ

20 ਦਸੰਬਰ 2024: ਪੰਜਾਬ ਸਰਕਾਰ(punjab goverment) ਨੇ ਖੰਨਾ ਦੇ ਪਿੰਡ ਰਤਨਹੇੜੀ ਦੇ ਕਿਸਾਨ ( kisan) ਰਣਜੋਧ ਸਿੰਘ,(ranjodh singh ) ਜਿਸ ਨੇ 14 ਦਸੰਬਰ ਨੂੰ ਸ਼ੰਭੂ ਸਰਹੱਦ ‘ਤੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ, ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਕਿਸਾਨ ਦੇ ਪੁੱਤਰ ਨੂੰ ਸਰਕਾਰੀ (goverment job) ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਬਾਅਦ ਪਿੰਡ ਰਤਨਹੇੜੀ ਵਿੱਚ ਕਿਸਾਨ ਦਾ ਅੰਤਿਮ ਸੰਸਕਾਰ ਕੀਤਾ ਗਿਆ। ਅੰਤਿਮ ਸੰਸਕਾਰ ਮੌਕੇ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਿੰਦਰ (gurinder singh bhangu) ਸਿੰਘ ਭੰਗੂ ਸਮੇਤ ਕਿਸਾਨ ਯੂਨੀਅਨਾਂ ਦੇ ਨੁਮਾਇੰਦੇ, ਪੰਚਾਇਤ ਅਤੇ ਪਰਿਵਾਰਕ ਮੈਂਬਰ ਹਾਜ਼ਰ ਸਨ।

ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਰਣਜੋਧ ਸਿੰਘ ਸ਼ੰਭੂ ਸਰਹੱਦ ‘ਤੇ ਮੋਰਚੇ ‘ਚ ਚਲਾਏ ਜਾ ਰਹੇ ਲੰਗਰ ‘ਚ ਸੇਵਾ ਕਰਦਾ ਸੀ | ਉਸ ਨੂੰ ਖੇਤੀ ਕਰਨ ਦਾ ਸ਼ੌਕ ਸੀ। ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਪ੍ਰਤੀ ਗੁੱਸਾ ਸੀ। ਹਾਲ ਹੀ ‘ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖ ਕੇ ਰਣਜੋਧ ਸਿੰਘ ਨੇ ਨਾ ਸਹਾਰਦੇ ਹੋਏ ਖੁਦਕੁਸ਼ੀ ਕਰ ਲਈ। ਪਰ ਉਨ੍ਹਾਂ ਦੀ ਨੌਜਵਾਨਾਂ ਸਮੇਤ ਸਾਰਿਆਂ ਨੂੰ ਅਪੀਲ ਹੈ ਕਿ ਉਹ ਅਜਿਹੇ ਕਦਮ ਨਾ ਚੁੱਕਣ ਸਗੋਂ ਹੌਂਸਲੇ ਨਾਲ ਮੋਰਚੇ ‘ਤੇ ਯੋਗਦਾਨ ਪਾ ਕੇ ਜਿੱਤ ਹਾਸਲ ਕਰਨ। ਦੂਜੇ ਪਾਸੇ ਮ੍ਰਿਤਕ ਰਣਜੋਧ ਸਿੰਘ ਦੇ ਚਚੇਰੇ ਭਰਾ ਕਮਲਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨ ਯੂਨੀਅਨਾਂ ਨੂੰ ਭਰੋਸਾ ਦਿੱਤਾ ਹੈ ਜਿਸ ਤੋਂ ਬਾਅਦ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

read more: ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਗੰਭੀਰ, ਉਲਟੀਆਂ ਤੋਂ ਬਾਅਦ ਹੋਏ ਬੇਹੋਸ਼

 

Exit mobile version