28 ਦਸੰਬਰ 2024: ਪੰਜਾਬ-ਹਰਿਆਣਾ (punjab haryana border) ਸਰਹੱਦ ‘ਤੇ ਖਨੌਰੀ (Khanauri border) ਸਰਹੱਦ ‘ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ(Farmer leader Jagjit Singh Dallewal) ਜਗਜੀਤ ਸਿੰਘ ਡੱਲੇਵਾਲ ਆਪਣਾ ਮਰਨ ਵਰਤ ਤੋੜਨ ਨੂੰ ਤਿਆਰ ਨਹੀਂ ਹਨ। ਸ਼ਨੀਵਾਰ ਨੂੰ ਉਨ੍ਹਾਂ ਦੇ ਵਰਤ ਨੂੰ 33 ਦਿਨ ਹੋ ਗਏ ਹਨ।
ਪੰਜਾਬ ਸਰਕਾਰ (punjab goverment) ਨੇ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ ਡੱਲੇਵਾਲ ਨੂੰ ਇਲਾਜ ਲਈ ਹਸਪਤਾਲ ਵਿੱਚ ਤਬਦੀਲ ਕਰਨ ਦੀ ਅਪੀਲ ਕੀਤੀ ਗਈ ਸੀ ਪਰ ਕਿਸਾਨ ਉਸ ਨੂੰ ਧਰਨੇ ਵਾਲੀ ਥਾਂ ਤੋਂ ਕਿਸੇ ਹੋਰ ਥਾਂ ਤਬਦੀਲ ਕਰਨ ਦਾ ਵਿਰੋਧ ਕਰ ਰਹੇ ਹਨ।
ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਡੱਲੇਵਾਲ (punjab sarkar dallewal) ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਅਤੇ ਉਸ ਨੂੰ ਹਸਪਤਾਲ (hospital) ਵਿੱਚ ਤਬਦੀਲ ਕਰਨ ਲਈ ਮਨਾਉਣ ਦੇ ਆਪਣੇ 20 ਦਸੰਬਰ ਦੇ ਹੁਕਮਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹੀ ਹੈ।
ਪੰਜਾਬ ਦੇ ਐਡਵੋਕੇਟ ਜਨਰਲ, ਮੁੱਖ ਸਕੱਤਰ ਅਤੇ ਡੀਜੀਪੀ ਦੇ ਭਰੋਸੇ ‘ਤੇ ਸੁਪਰੀਮ ਕੋਰਟ (supreme court) ਨੇ ਵੀ ਉਨ੍ਹਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਢੁਕਵੇਂ ਕਦਮ ਚੁੱਕਣ ਲਈ ਵਾਧੂ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੈ ਤਾਂ ਕੇਂਦਰ ਸਰਕਾਰ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਦੇਵੇਗੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 31 ਦਸੰਬਰ ਨੂੰ ਹੋਵੇਗੀ।
ਆਖਰੀ ਸਾਹ ਤੱਕ ਲੜਾਂਗਾ
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਅਤੇ ਮੈਡੀਕਲ ਮਾਹਿਰਾਂ ਦੀ ਉੱਚ ਪੱਧਰੀ ਟੀਮ ਖਨੌਰੀ ਬਾਰਡਰ ‘ਤੇ ਪਹੁੰਚੀ ਸੀ ਅਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਕਰਵਾ ਕੇ ਸਹੀ ਇਲਾਜ ਕਰਵਾਉਣ ਦੀ ਅਪੀਲ ਕੀਤੀ ਸੀ | ਪਰ ਡੱਲੇਵਾਲ ਨੇ ਸਰਕਾਰ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਉਹ ਵੱਡੇ ਕਿਸਾਨ ਆਗੂ ਬਣਨ ਲਈ ਇਹ ਲੜਾਈ ਨਹੀਂ ਲੜ ਰਹੇ। ਇਹ ਕਿਸਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਹੱਕਾਂ ਦੀ ਲੜਾਈ ਹੈ, ਜਿਸ ਨੂੰ ਉਹ ਆਖਰੀ ਸਾਹ ਤੱਕ ਲੜਦੇ ਰਹਿਣਗੇ।
read more:Jagjit Singh Dallewal: ਸੁਪਰੀਮ ਕੋਰਟ ਦੀ ਕਾਰਵਾਈ ‘ਚ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਏ ਜਗਜੀਤ ਸਿੰਘ ਡੱਲੇਵਾਲ