July 4, 2024 11:09 pm
Bharti Kisan Union Ekta Sidhupur

ਕਿਸਾਨਾਂ ਨੇ ਧਰੇੜੀ ਜੱਟਾ ਟੋਲ ਪਲਾਜ਼ਾ ਬੰਦ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ ਕੀਤੀ ਨਾਅਰੇਬਾਜ਼ੀ

ਪਟਿਆਲਾ 16 ਨਵੰਬਰ 2022: ਬੇਸ਼ੱਕ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਕਿਸਾਨੀ ਨਾਲ ਸਬੰਧਤ ਮੰਗਾਂ ਨੂੰ ਮੰਨ ਲਿਆ ਜਾਂਦਾ ਹੈ, ਪਰ ਸਰਕਾਰਾਂ ਵੱਲੋਂ ਇਹਨਾਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਵਿਚ ਦੇਰ ਕਰ ਦਿੱਤੀ ਜਾਂਦੀ ਹੈ | ਜਿਸ ਨੂੰ ਲੈ ਕੇ ਕਿਸਾਨ ਵਿੱਚ ਰੋਸ ਦੀ ਲਹਿਰ ਦੇਖਣ ਨੂੰ ਮਿਲਦੀ ਹੈ |

ਇਸਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (Bharti Kisan Union Ekta Sidhupur) ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਦੇ ਧਰੇੜੀ ਜੱਟਾ ਟੋਲ ਪਲਾਜ਼ੇ ‘ਤੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ | ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ |

ਕਿਸਾਨਾਂ ਵਲੋਂ ਧਰੇੜੀ ਜੱਟਾਂ ਟੋਲ ਪਲਾਜ਼ੇ ਨੂੰ ਜਾਮ ਕਰਨ ਤੋਂ ਬਾਅਦ ਆਵਾਜਾਈ ਨੂੰ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਹੈ | ਕਾਫੀ ਯਾਤਰੀ ਪੈਦਲ ਹੀ ਆਉਂਦੇ ਦਿਖਾਈ ਦਿੱਤੇ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਨਜ਼ਰ-ਅੰਦਾਜ਼ ਕਰ ਦਿੱਤਾ ਹੈ, ਜਿਸ ਕਾਰਨ ਸਾਨੂੰ ਇੱਕ ਵਾਰ ਫਿਰ ਤੋਂ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ |

ਕਿਸਾਨ ਆਗੂਆਂ ਨੇ ਕਿਹਾ ਕਿ ਚਾਈਨਾ ਵਾਰਿਸ ਨਾਲ ਜਿਹੜੇ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਗਈਆਂ ਸਨ, ਉਨ੍ਹਾਂ ਨੂੰ ਮੁਆਵਜ਼ਾ ਮਿਲਿਆ ? ਅਤੇ ਸ਼ੂਗਰ ਮਿੱਲਾਂ ਨੂੰ ਅਜੇ ਤੱਕ ਨਹੀਂ ਚਲਾਇਆ ਗਿਆ ਆਗੂਆਂ ਨੇ ਕਿਹਾ ਕਿ ਕਿਸਾਨੀ ਨਾਲ ਸਬੰਧਤ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਇਹ ਧਰਨਾ ਪ੍ਰਦਰਸ਼ਨ ਕੀਤਾ ਹੈ |