Site icon TheUnmute.com

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ‘ਤੇ ਕਿਸਾਨਾਂ ਨੇ ਬਰਨਾਲਾ ਵਿਖੇ ਦਿੱਤਾ ਧਰਨਾ

Farmers

ਬਰਨਾਲਾ/ ਮਾਨਸਾ, 17 ਫਰਵਰੀ 2024: ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪੱਧਰੀ ਸੱਦੇ ਤੇ ਬਰਨਾਲਾ ਤੇ ਮਾਨਸਾ ਬਲਾਕ ਨਿਹਾਲ ਸਿੰਘ ਵਾਲਾ ਮੋਗਾ ਜ਼ਿਲ੍ਹੇ ਵੱਲੋਂ ਧਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨ (Farmers) ਮੰਗਾਂ ਲਈ ਦਿੱਲੀ ਵੱਲ ਤੁਰੇ ਕਿਸਾਨਾਂ ਉੱਤੇ ਹਰਿਆਣਾ ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਢਾਹੇ ਜਾ ਰਹੇ ਜ਼ਬਰ ਦੇ ਖ਼ਿਲਾਫ਼ ਮੈਦਾਨ ਵਿੱਚ ਉਤਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬੀਜੇਪੀ ਦੇ ਆਗੂਆਂ ਦੇ ਘਰਾਂ ਅੱਗੇ ਦੋ ਰੋਜ਼ਾ ਧਰਨੇ ਦੇਣ ਦੇ ਦਿੱਤੇ ਸੱਦੇ ਤਹਿਤ ਅੱਜ ਬਰਨਾਲਾ ਵਿਖੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੀ ਕੋਠੀ ਟੋਲ ਪਲਾਜ਼ਾ ਮਹਿਲ ਕਲਾਂ ਤੇ ਬਰਨਾਲਾ ਅੱਗੇ ਧਰਨਾ ਸ਼ੂਰੂ ਕਰ ਦਿੱਤਾ ਗਿਆ ਹੈ। ਜਿਸ ਵਿੱਚ ਸੈਂਕੜੇ ਕਿਸਾਨ ਔਰਤ ਹਾਜਰ ਹੋਏ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਭਾਜਪਾ ਹਕੂਮਤ ਸ਼ਿਰੇ ਜ਼ਬਰ ਢਾਹ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤੀ ਜਾ ਸਕਦਾ। ਜਦੋਂ ਕਿ ਕਿਸਾਨਾ ਦੀਆਂ ਮੰਗਾਂ ਜਾਇਜ ਹਨ। ਜਿਸ ਹਾਮੀ ਦਿੱਲੀ ਕਿਸਾਨੀ ਮੋਰਚੇ ਵਿੱਚ ਭਰੀ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਮਾੜਾ ਵਤੀਰਾ ਨਾਂ ਬਦਲਿਆ ਤਾਂ ਕਿਸਾਨਾ ਤਿੱਖੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

ਕਿਸਾਨਾਂ Farmers)  ਦੀਆਂ ਮੰਗਾਂ ਸਬੰਧੀ ਕਿਸਾਨ ਆਗੂ ਨੇ ਕਿਹਾ ਕਿ ਸਾਰੀਆਂ ਫਸਲਾਂ ਦੇ ਭਾਅ ਸਵਾਮੀਨਥਨ ਦੀਆਂ ਸਿਫਾਰਸ਼ਾਂ ਅਨੁਸਾਰ ਤਹਿ ਕੀਤੇ ਜਾਣ।ਐਮ ਐਸ ਪੀ ਗਰੰਟੀ ਕਾਨੂੰਨ ਦੀ ਗਰੰਟੀ ਕੀਤੀ ਜਾਵੇ। ਭਾਰਤ ਸਰਕਾਰ WTO, ਦੀਆਂ ਨੀਤੀਆਂ ਚੌ ਬਾਹਰ ਆਵੇ, ਕਿਸਾਨਾ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਖਤਮ ਕੀਤੇ ਜਾਣ। ਲਖੀਮਪੁਰ ਖੀਰੀ ਵਿੱਚ ਕਿਸਾਨਾਂ ਤੇ ਪੱਤਰਕਾਰ ਕਤਲ ਮਾਮਲੇ ‘ਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਪੰਜਾਬ ਖੇਤ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਇਨ੍ਹਾਂ ਧਰਨਿਆਂ ਵਿੱਚ ਸ਼ਾਮਲ ਹੋਏ।

ਸੂਬਾ ਆਗੂ ਹਰਦੀਪ ਸਿੰਘ ਮੀਤ ਪ੍ਰਧਾਨ ਰੂਪ ਸਿੰਘ ਛੰਨਾ ਟੱਲੇਵਾਲ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਜਰਨਾਲ ਸਕੱਤਰ, ਜਰਨੈਲ ਸਿੰਘ ਬਦਰਾ ਜ਼ਿਲ੍ਹਾ ਖਜ਼ਾਨਚੀ ਭਗਤ ਸਿੰਘ ਛੰਨਾ ਬੁੱਕਣ ਸਿੰਘ ਸੈਦੋਵਾਲ ਦਰਸ਼ਨ ਸਿੰਘ ਭੈਣੀ, ਇੰਦਰਜੀਤ ਸਿੰਘ ਝੱਬਰ ਪ੍ਰਧਾਨ ਗੁਰਚਰਨ ਸਿੰਘ ਰਾਮਾ ਜ਼ਰ ਸਕੱ, ਬੂਟਾ ਸਿੰਘ ਭਾਗੀਕੇ, ਬੀਬੀ ਆਗੂ ਕੁਲਦੀਪ ਕੌਰ ਕੁੱਸਾ ਜੋਤੀ ਕੌਰ ਬੁੱਢਲਾਡਾ ਕਮਲਜੀਤ ਕੌਰ ਬਰਨਾਲਾ ਬਿੰਦਰ ਪਾਲ ਕੌਰ ਭਦੌੜ, ਨੈਬ ਸਿੰਘ ਕਾਲਾ ਗੁਪਾਲ ਸਿੰਗਲਾ ਆਦਿ ਹਾਜ਼ਰ ਰਹੇ |

 

Exit mobile version