Punjab Raj Bhawan

Tractor march: ਆਜ਼ਾਦੀ ਦਿਹਾੜੇ ਮੌਕੇ ਕਿਸਾਨਾਂ ਵੱਲੋਂ ਅੰਮ੍ਰਿਤਸਰ ਵਿਖੇ ਟਰੈਕਟਰ ਮਾਰਚ ਸ਼ੁਰੂ

ਚੰਡੀਗੜ੍ਹ, 15 ਅਗਸਤ 2024: ਆਜ਼ਾਦੀ ਦਿਹਾੜੇ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਫਸਲਾਂ ‘ਤੇ MSP ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮਸਲਿਆਂ ਨੂੰ ਲੈ ਕੇ ਅੰਮ੍ਰਿਤਸਰ ਵਿਖੇ ਟਰੈਕਟਰ ਮਾਰਚ (Tractor march) ਕੱਢਿਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਭਰ ‘ਚ ਟਰੈਕਟਰ ਮਾਰਚ ਕੱਢਿਆ ਜਾਵੇਗਾ | ਇਸਦੇ ਨਾਲ ਹੀ ਸ਼ੰਭੂ ਬਾਰਡਰ ਤੋਂ ਹਰ ਜ਼ਿਲ੍ਹੇ ‘ਚ ਇਹ ਮਾਰਚ ਕੱਢਿਆ ਜਾਣਾ ਹੈ |

ਅੰਮ੍ਰਿਤਸਰ ਜ਼ਿਲ੍ਹੇ ਦੇ ਵਾਹਗਾ ਬਾਰਡਰ ਤੋਂ ਸ਼ੁਰੂ ਹੋ ਕੇ ਗੋਲਡਨ ਗੇਟ ਤੱਕ ਟਰੈਕਟਰ ਮਾਰਚ (Tractor march) ਕੱਢਿਆ ਜਾਵੇਗਾ। ਜਿਸ ਲਈ ਕਿਸਾਨਾਂ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਮਾਰਚ ‘ਚ ਸ਼ਾਮਲ ਕਿਸਾਨਾਂ ਨੇ ਟਰੈਕਟਰਾਂ ’ਤੇ ਕੌਮੀ ਝੰਡੇ ਅਤੇ ਕਿਸਾਨ ਝੰਡੇ ਲੈ ਕੇ ਜਾ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਵੀ ਪੂਰੀ ਤਰ੍ਹਾਂ ਅਲਰਟ ਮੋਡ ‘ਤੇ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅੰਮ੍ਰਿਤਸਰ ਜ਼ਿਲ੍ਹੇ ‘ਚ ਟਰੈਕਟਰ ਮਾਰਚ ਕੱਢ ਰਹੇ ਹਨ। ਇਸ ਦੌਰਾਨ ਉਹ ਤਿੰਨੋਂ ਅਪਰਾਧਿਕ ਕਾਨੂੰਨਾਂ ਦੀਆਂ ਕਾਪੀਆਂ ਅਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਨਗੇ।

Scroll to Top