Site icon TheUnmute.com

ਕਿਸਾਨਾਂ ਨੇ ਰੋਕੀ ਰੇਲ ਆਵਾਜਾਈ, ਲਖੀਮਪੁਰ ਖੇੜੀ ਘਟਨਾ ਦੇ ਪੀੜਤਾਂ ਲਈ ਇਨਸਾਫ ਦੀ ਕੀਤੀ ਮੰਗ

Lakhimpur Kheri incident

ਚੰਡੀਗੜ੍ਹ 03 ਅਕਤੂਬਰ 2022: ਅੰਮ੍ਰਿਤਸਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਯਾਨੀ 3 ਅਕਤੂਬਰ ਨੂੰ ਲਖੀਮਪੁਰ ਖੀਰੀ ਘਟਨਾ ਦਾ ਇਕ ਸਾਲ ਪੂਰਾ ਹੋਣ ‘ਤੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲ ਆਵਾਜਾਈ ਰੋਕੀ ਗਈ ਹੈ। ਇਸ ਦੌਰਾਨ ਕਿਸਾਨਾਂ ਨੇ ਕਿਸਾਨਾਂ ਨਾਲ ਹੋਈ ਲਖੀਮਪੁਰ ਖੇੜੀ ਘਟਨਾ (Lakhimpur Kheri incident) ਵਿਚ ਕਿਸਾਨਾਂ ਨੂੰ ਇਨਸਾਫ ਦਿਵਾਉਣ ਅਤੇ ਪੰਜਾਬ ਵਿਚ ਬਾਰਿਸ਼ ਕਾਰਨ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ ।

ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾ ਕਿਸਾਨ ਆਗੂਆਂ ਨੇ ਐਲਾਨ ਕੀਤਾ ਸੀ ਕਿ 3 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ, ਜਿਸ ਵਿੱਚ ਕੇਂਦਰ ਸਰਕਾਰ ਤੋਂ ਲਖੀਮਪੁਰ ਖੇੜੀ ਘਟਨਾ ਦੇ ਦੋਸ਼ੀਆਂ ਅਤੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਦੀ ਮੁੱਖ ਮੰਗ ਹੋਵੇਗੀ | ਉੱਥੇ ਮੋਦੀ ਸਰਕਾਰ ਵੱਲੋਂ ਲਿਆਂਦੇ ਬਿਜਲੀ ਵੰਡ ਲਾਇਸੈਂਸ ਨਿਜ਼ਾਮ 2022 ਨੂੰ ਪਾਸ ਕੀਤਾ ਗਿਆ | ਵਰਨਣਯੋਗ ਹੈ ਕਿ ਲਖੀਮਪੁਰ ਖੇੜੀ ਘਟਨਾ ਦੇ ਇੱਕ ਸਾਲ ਪੂਰਾ ਹੋਣ ‘ਤੇ ਇਨਸਾਫ਼ ਨਾ ਮਿਲਣ ਕਾਰਨ ਜਥੇਬੰਦੀ ਨੇ ਸੂਬਾ ਪੱਧਰੀ ਰੇਲ ਜਾਮ ਦਾ ਸੱਦਾ ਦਿੱਤਾ ਸੀ |

Exit mobile version