Site icon TheUnmute.com

ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਕਿਸਾਨਾਂ ਨੇ ਚੁੱਕਿਆ ਧਰਨਾ

Punjab government

ਚੰਡੀਗੜ੍ਹ 18 ਮਈ 2022: ਪੰਜਾਬ ਸਰਕਾਰ (Punjab government) ਅਤੇ ਕਿਸਾਨਾਂ ‘ਚ ਮੰਗਾਂ ‘ਤੇ ਸਹਿਮਤੀ ਬਣਨ ਤੋਂ ਬਾਅਦ ਕਿਸਾਨਾਂ ਦਾ ਪੱਕਾ ਮੋਰਚਾ ਚੁਕਵਾਉਣ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੱਕੇ ਧਰਨੇ ਵਾਲੀ ਥਾਂ ‘ਤੇ ਪਹੁੰਚੇ। ਉਨ੍ਹਾਂ ਵਲੋਂ ਸਹਿਮਤੀ ਬਣੀਆਂ ਮੰਗਾਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਕਿਸਾਨਾਂ ਨੂੰ ਧਰਨੇ ਲਾਉਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਮਾਨ ਸਰਕਾਰ ਨੂੰ ਸਮਾਂ ਦਿਓ ਕਰਜ਼ਾ ਮੁਆਫ਼ੀ ਨਹੀਂ ਕਰਜ਼ਾ ਮੁਕਤੀ ਹੋਵੇਗੀ।

ਮਾਨ ਸਰਕਾਰ ਵੱਲੋਂ ਕਿਸਾਨਾਂ ਦੀਆਂ ਇਹ ਮੰਗਾਂ ਮੰਨੀਆਂ :-

ਝੋਨੇ ਦੀ ਬਿਜਾਈ ਲਈ ਪੂਰੇ ਪੰਜਾਬ ਨੂੰ ਦੋ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਜ਼ੋਨ ਕਿਸਾਨ ਲੀਡਰ ਬਣਾ ਕੇ ਦੇਣਗੇ। 14 ਅਤੇ 17 ਜੂਨ ਨੂੰ ਝੋਨੇ ਦੀ ਬਿਜਾਈ ਸ਼ੁਰੂ ਕੀਤੀ ਜਾਵੇਗੀ। ਸਰਹੱਦ ਪਾਰ ਦੇ ਕਿਸਾਨ 10 ਜੂਨ ਤੋਂ ਬਾਅਦ ਝੋਨਾ ਲਗਾ ਸਕਣਗੇ। 3 ਦਿਨ ਪਹਿਲਾਂ ਤੋਂ ਬਿਜਲੀ ਆਉਣੀ ਸ਼ੁਰੂ ਹੋ ਜਾਵੇਗੀ।

ਪੰਜਾਬ ਸਰਕਾਰ ਵਲੋਂ ਮੂੰਗ ‘ਤੇ MSP ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਰਕਾਰ ਅਤੇ ਬਾਸਮਤੀ ਅਤੇ ਮੱਕੀ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਰਹੇ ਹਨ। ਮੱਕੀ ‘ਤੇ ਮਾਨ ਸਰਕਾਰ ਹਰ ਹਾਲਤ ‘ਚ MSP ਦੇਵੇਗੀ।

ਕਣਕ ਦੇ ਬੋਨਸ ਲਈ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ। ਕਿਸਾਨ 500 ਰੁਪਏ ਪ੍ਰਤੀ ਏਕੜ ਬੋਨਸ ਦੀ ਮੰਗ ਕਰ ਰਹੇ ਹਨ।

ਪੰਚਾਇਤੀ ਜ਼ਮੀਨਾਂ ਜਿਹੜੀਆਂ ਕਿਸਾਨਾਂ ਦੀਆਂ ਹਨ। ਉਨ੍ਹਾਂ ਦੇ ਫੜੇ ਜਾਣ ਸਬੰਧੀ 23 ਮਈ ਨੂੰ ਕਿਸਾਨ ਆਗੂਆਂ ਨਾਲ ਮੀਟਿੰਗ ਹੋਵੇਗੀ। ਇਹ ਮੀਟਿੰਗ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਕਰਨਗੇ।

ਪੰਜਾਬ ਸਰਕਾਰ ਦੇ ਅਧਿਕਾਰੀ ਕਰਜ਼ਾ ਕੁਰਕੀ ਅਤੇ ਵਾਰੰਟਾਂ ਲਈ ਕਿਸਾਨਾਂ ਕੋਲ ਨਹੀਂ ਜਾਣਗੇ।

Exit mobile version