July 7, 2024 12:43 pm
ਝੋਨੇ ਦੀ ਖ਼ਰੀਦ ਬੰਦ

ਤਾਜ਼ਾ ਖ਼ਬਰ : ਝੋਨੇ ਦੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਚੱਕਾ ਜਾਮ

ਚੰਡੀਗੜ੍ਹ, 12 ਨਵੰਬਰ 2021 : ਪਟਿਆਲਾ ਚੰਡੀਗੜ੍ਹ ਨੈਸ਼ਨਲ ਹਾਈਵੇ ਨੂੰ ਕਰੀਬ ਤਿੰਨ ਘੰਟੇ ਜਾਮ ਕਰ ਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ ਹੋਣ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ

ਕਿਸਾਨਾਂ ਵੱਲੋਂ ਕੀਤੇ ਗਏ ਨੈਸ਼ਨਲ ਹਾਈਵੇ ਜਾਮ ਕਾਰਨ ਰਾਹਗੀਰ ਹੋਏ ਖੱਜਲ ਖੁਆਰ ਦੂਰ ਦੂਰ ਤੱਕ ਗੱਡੀਆਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲੀਆਂ ਉਥੇ ਹੀ ਮਰੀਜ਼ਾਂ ਨੂੰ ਲਿਜਾ ਰਹੀਆਂ ਐਂਬੂਲੈਂਸਾਂ ਨੂੰ ਵੀ  ਦਿੱਕਤਾਂ ਦਾ ਸਾਹਮਣਾ ਕਰਨਾ ਪਿਆ |

ਪਟਿਆਲਾ ਚੰਡੀਗਡ਼੍ਹ ਰੋਡ ਤੇ ਸਥਿਤ ਪਿੰਡ ਦੌਣ ਕਲਾਂ ਦੇ ਨਜ਼ਦੀਕ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵੱਲੋਂ ਅੱਜ ਨੈਸ਼ਨਲ ਹਾਈਵੇ ਨੂੰ ਜਾਮ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ |

ਜੋ ਫਸਲ ਮੰਡੀਆਂ ਵਿੱਚ ਪਈ ਹੈ ਉਸ ਦੀ ਖਰੀਦ ਕੀਤੀ ਜਾਵੇ ਅਤੇ ਪੰਜਾਬ ਵਿੱਚ ਡੀਏਪੀ ਖਾਦ ਅਤੇ ਸਪਰੇਹਾਂ ਦੀ ਕਾਲਾਬਾਜ਼ਾਰੀ ਨੂੰ ਰੋਕਿਆ ਜਾਵੇ ਇਸ ਮੌਕੇ ਮਹਿਲਾ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਕਾਰਪੋਰੇਟ ਘਰਾਣਿਆਂ ਦੇ ਨਾਲ ਮਿਲ ਕੇ ਪੰਜਾਬ ਨੂੰ ਕੇਂਦਰ ਦੇ ਹੱਥਾਂ ਕਰਨਾ ਚਾਹੁੰਦਾ ਹੈ |

ਪਰ ਪੰਜਾਬ ਦੇ ਲੋਕ ਅਤੇ ਪੰਜਾਬ ਦੇ ਕਿਸਾਨ ਚੰਨੀ ਸਰਕਾਰ ਦੀਆਂ ਇਹ ਕੋਝੀਆਂ ਸਾਜ਼ਿਸ਼ਾਂ ਨੂੰ ਚੰਗੀ ਤਰ੍ਹਾਂ ਜਾਣਦੇ ਨੇ ਤੇ ਉਹ ਆਪਣੀ ਹੱਕੀ ਮੰਗਾਂ ਲਈ ਜਿਵੇਂ ਦਿੱਲੀ ਸ਼ੰਘਰਸ਼ ਕਰ ਰਹੇ ਨੇ ਉਵੇਂ ਹੀ ਪੰਜਾਬ ਵਿਚ ਵੀ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਣਗੇ