July 7, 2024 2:46 pm
Samana

ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਵਿਖੇ ਕਿਸਾਨਾਂ ਨੇ ਘੇਰਿਆ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦਾ ਦਫ਼ਤਰ

ਪਟਿਆਲਾ 29 ਅਗਸਤ 2022: ਪਿਛਲੇ ਲੰਬੇ ਸਮੇਂ ਤੋਂ ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ (Samana) ਵਿਖੇ ਖ਼ਰਾਬ ਹੋਈਆਂ ਫਸਲਾਂ ਨੂੰ ਲੈ ਕੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਐੱਸਡੀਐੱਮ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿੱਥੇ ਕਿਸਾਨਾਂ ਦੀ ਜਦੋਂ ਕੋਈ ਸੁਣਵਾਈ ਨਾ ਹੋਈ ਤਾਂ ਗੁੱਸੇ ਵਿੱਚ ਆਏ ਕਿਸਾਨਾਂ ਨੇ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ |

ਕਿਸਾਨਾਂ ਦਾ ਕਹਿਣਾ ਸੀ ਕਿ ਸਿਹਤ ਮੰਤਰੀ ਨੇ ਸਾਡੇ ਖਾਤੇ ਵਿਚ ਪੈਸੇ ਪਵਾਉਣ ਦਾ ਵਾਅਦਾ ਕੀਤਾ ਸੀ, ਉਨ੍ਹਾਂ ਕਿਹਾ ਸੀ ਕਿ ਜਦੋਂ ਤੱਕ ਤੁਹਾਡੇ ਖਾਤਿਆਂ ਵਿਚ ਪੈਸੇ ਨਹੀ ਆਉਣਗੇ ਮੈਂ ਸਮਾਣੇ ਵਿੱਚ ਨਹੀਂ ਆਵਾਂਗਾ | ਇਸ ਦੇ ਬਾਵਜੂਦ ਸਿਹਤ ਮੰਤਰੀ ਸਮਾਣਾ ਵਿਚ ਕਈ ਵਾਰ ਆ ਚੁੱਕੇ ਹਨ ਪਰ ਸਾਡੇ ਨਾਲ ਕੀਤੇ ਗਏ ਵਾਅਦੇ ਵੱਲ ਉਨ੍ਹਾਂ ਦਾ ਸਾਡੇ ਵੱਲ ਕੋਈ ਵੀ ਧਿਆਨ ਨਹੀਂ |

ਕਿਸਾਨਾਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਅਸੀਂ ਸਿਹਤ ਮੰਤਰੀ ਦੀ ਕੋਠੀ ਅੱਗੇ ਧਰਨਾ ਲਗਾਉਣ ਲਈ ਮਜਬੂਰ ਹੋ ਜਾਵਾਂਗੇ | ਸਿਹਤ ਮੰਤਰੀ ਦੇ ਪੀਏ ਗੁਲਜ਼ਾਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸਿਹਤ ਮੰਤਰੀ ਵੱਲੋਂ ਜੋ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਲ ਗੱਲ ਚੱਲ ਰਹੀ ਹੈ ਜਲਦ ਹੀ ਇਨ੍ਹਾਂ ਦੇ ਖਾਤਿਆਂ ਵਿਚ ਪੈਸੇ ਪਾ ਦਿੱਤੇ ਜਾਣਗੇ |