ਚੰਡੀਗੜ੍ਹ, 11 ਅਪ੍ਰੈਲ 2024: ਵੀਰਵਾਰ ਨੂੰ ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ (Shambhu borde) ‘ਤੇ ਕਿਸਾਨਾਂ ਦੇ ਟੈਂਟਾਂ ਨੂੰ ਅਚਾਨਕ ਅੱਗ ਲੱਗ ਗਈ। ਕਿਸਾਨਾਂ ਨੇ ਖੁਦ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਭਿਆਨਕ ਸੀ ਕਿ ਇਕ ਟਰੈਕਟਰ-ਟਰਾਲੀ ਅਤੇ ਕਈ ਟੈਂਟ ਸੜ ਕੇ ਸੁਆਹ ਹੋ ਗਏ | ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਹੈ ਕਿ ਹੁਸ਼ਿਆਰਪੁਰ ਦੇ ਜਥੇਬੰਦੀਆਂ ਦੇ ਗਰੁੱਪ ਦੀ ਟਰੈਕਟਰ-ਟਰਾਲੀ ਨੂੰ ਅੱਗ ਲੱਗੀ ਹੈ। ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।
ਜਾਂਚ ਤੋਂ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਸ਼ੰਭੂ ਬਾਰਡਰ ‘ਤੇ ਅੱਗ ਲੱਗਦੇ ਹੀ ਕਿਸਾਨ ਇਕਜੁੱਟ ਹੋ ਗਏ। ਇੱਕ ਕਿਸਾਨ ਪਾਈਪ ਨਾਲ ਅੱਗ ਬੁਝਾਉਂਦਾ ਦੇਖਿਆ ਗਿਆ ਜਦਕਿ ਕਈ ਲੋਕ ਬਾਲਟੀਆਂ ਨਾਲ ਪਾਣੀ ਪਾਉਂਦੇ ਦੇਖੇ ਗਏ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਕਾਫੀ ਦੇਰ ਬਾਅਦ ਮੌਕੇ ‘ਤੇ ਪਹੁੰਚੀਆਂ। ਇਸ ਤੋਂ ਬਾਅਦ ਕਿਸਾਨਾਂ ਨੇ ਗੁੱਸਾ ਜ਼ਾਹਰ ਕੀਤਾ।