Site icon TheUnmute.com

ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫੀ ਵਿਰੁੱਧ ਕਿਸਾਨ ਲਗਾਤਾਰ ਦੂਜੇ ਦਿਨ ਵੀ ਸੜਕਾਂ ‘ਤੇ ਉਤਰੇ

ਕਿਸਾਨ

ਚੰਡੀਗੜ੍ਹ 17 ਨਵੰਬਰ 2022: ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵੱਲੋ ਸਰਕਾਰ ਦੀ ਵਾਅਦਾ ਖ਼ਿਲਾਫੀ ਅਤੇ ਸਰਕਾਰ ਵੱਲੋ 2 ਅਗਸਤ ਅਤੇ 6 ਅਕਤੂਬਰ ਨੂੰ ਹੋਈਆਂ ਮੀਟਿੰਗਾਂ ਵਿੱਚ ਮੰਨੀਆਂ ਮੰਗਾਂ ਸੰਬੰਧੀ ਸਰਕਾਰ ਵੱਲੋ ਨੋਟੀਫਿਕੇਸ਼ਨ ਜਾਰੀ ਨਾਂ ਕਰਨ ਕਰਕੇ ਕਿਸਾਨ ਲਗਾਤਾਰ ਦੂਜੇ ਦਿਨ ਵੀ ਸੜਕਾਂ ਤੇ ਉਤਰੇ।

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋ ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ,ਜੁਮਲਾ ਮਾਲਕਾਨ ਜਮੀਨ ਦੇ ਮਾਲਕ ਕਿਸਾਨਾਂ ਨੂੰ ਉਨ੍ਹਾਂ ਦਾ ਮਾਲਕੀ ਹੱਕ ਦਬਾਉਣ, ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇਂ, ਚਾਈਨਾ ਵਾਇਰਸ ਨਾਲ ਨੁਕਸਾਨੇ ਅਤੇ ਬਰਸਾਤ ਨਾਲ ਨੁਕਸਾਨੇ ਝੋਨੇ ਦਾ ਮੁਆਵਜ਼ਾ,ਕਿਸਾਨਾਂ ਉੱਪਰ ਪਰਾਲੀ ਦੇ ਕੀਤੇ ਪਰਚੇ ਤੇ ਫਰਦ ਵਿੱਚ ਰੈਡ ਐਟਰੀਆਂ ਰੱਦ ਕਰਵਾਉਣ, ਗੁਰੂ ਕਾਸ਼ੀ ਯੂਨੀਵਰਸਿਟੀ ਦੇ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਦੋਸ਼ੀ ਵੀ.ਸੀ ਉੱਪਰ ਕਾਰਵਾਈ ਕਰਵਾਉਣ ਲਈ, 5 ਨਵੰਬਰ ਨੂੰ ਖੰਡ ਮਿੱਲਾ ਚਾਲੂ ਕਰਨ ਦਾ ਵਾਅਦਾ ਕਰਕੇ ਮੁਕਰਨ ਦੇ ਰੋਸ ਅਤੇ ਖੰਡ ਮਿੱਲਾਂ ਨੂੰ ਤੁਰੰਤ ਚਾਲੂ ਕਰਨ ਦੀ ਮੰਗ ਨੂੰ ਲੈ ਕੇ,ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤਾਇਨਾਤ ਜ਼ਮੀਨਾਂ ਦਾ ਮੁਆਵਜ਼ਾ ਵੰਡਣ ਵਿਚ ਘਪਲੇਬਾਜ਼ੀ ਕਰਨ ਵਾਲੇ ਦੋਸ਼ੀ SDM ਉੱਪਰ ਕਾਰਵਾਈ ਕਰਵਾਉਣ,ਆਦਿ ਮੰਗਾਂ ਨੂੰ ਲੈ ਕੇ ਸੜਕਾਂ ਉੱਤੇ ਉਤਰੇ ਹੋਏ |

ਕਿਸਾਨ ਲਗਾਤਾਰ ਦੂਜੇ ਦਿਨ ਵੀ ਮਜਬੂਤੀ ਨਾਲ ਧਰੇੜੀ ਜੱਟਾਂ ਟੋਲ ਪਲਾਜ਼ਾ ਰਾਜਪੁਰਾ ਪਟਿਆਲਾ ਰੋਡ, ਟਹਿਣਾ ਟੀ ਪੁਆਇੰਟ ਫਰੀਦਕੋਟ, ਅੰਮ੍ਰਿਤਸਰ ਸਾਹਿਬ,ਤਿੰਨ ਕੋਨੀਆਂ ਪੁਲ ਮਾਨਸਾ,ਮੁਕੇਰੀਆਂ ਅਤੇ ਬੀਬੀਆਂ ਭੈਣਾਂ ਤਲਵੰਡੀ ਸਾਬੋ ਵਿਖੇ ਉਸ ਤਰ੍ਹਾਂ ਹੀ ਮਜਬੂਤੀ ਨਾਲ ਡਟੀਆਂ ਹੋਈਆਂ ਹਨ ਅਤੇ ਆਮ ਲੋਕਾਂ ਦਾ ਕਿਸਾਨਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਸਰਕਾਰ ਬਿਆਨ ਦੇ ਰਹੀ ਹੈ ਉਹਨਾਂ ਬਿਆਨਾਂ ਤੋਂ ਸਿੱਧ ਹੁੰਦਾ ਹੈ ਕਿ ਸਰਕਾਰ ਬੁਖਲਾ ਗਈ ਹੈ ਅਤੇ ਸਰਕਾਰ ਮੀਟਿੰਗ ਵਿਚ ਮੰਨਿਆ ਹੋਈਆ ਮੰਗਾਂ ਤੋਂ ਪਿੱਛੇ ਹਟ ਰਹੀ ਹੈ।

ਸੰਯੁਕਤ ਮੋਰਚਾ ਗੈਰ ਰਾਜਨੀਤਿਕ ਨੂੰ ਕੋਈ ਸਖ਼ਤ ਕਦਮ ਚੁੱਕਣ ਲਈ ਅਤੇ ਇਹਨਾਂ ਪੁਆਇੰਟਾ ਨੂੰ ਹੋਰ ਅੱਗੇ ਵਧਾਉਣ ਲਈ ਅਤੇ ਪੰਜਾਬ ਦੇ ਹੋਰ ਪੁਆਇੰਟਾ ਉੱਪਰ ਸੜਕਾਂ ਤੇ ਉਤਰਨ ਲਈ ਮਜਬੂਰ ਕਰ ਰਹੀ ਹੈ ਜਿਸ ਤੋਂ ਪਤਾ ਲਗਦਾ ਹੈ ਕਿ ਸਰਕਾਰ ਅੰਦਰ ਖਾਤੇ ਕੋਝੀਆਂ ਸਾਜ਼ਿਸ਼ਾਂ ਰਚ ਰਹੀ ਹੈ ਜਿਸ ਤੋਂ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ।

ਬੀਕੇਯੂ ਸਿੱਧੂਪੁਰ ਤੋਂ ਜਗਜੀਤ ਸਿੰਘ ਡੱਲੇਵਾਲ,ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਭੰਗੂ,ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ,ਲੋਕ ਭਲਾਈ ਵੈਲਫੇਅਰ ਸੁਸਾਇਟੀ ਪ੍ਰਧਾਨ ਬਲਦੇਵ ਸਿੰਘ ਸਿਰਸਾ,ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ, ਪ੍ਰਧਾਨ ਸੁਖਦੇਵ ਸਿੰਘ ਭੋਜਰਾਜ,ਦਸੂਹਾ ਗੰਨਾ ਸੰਘਰਸ਼ ਕਮੇਟੀ ਪ੍ਰਧਾਨ ਸੁਖਪਾਲ ਸਿੰਘ ਡੱਫਰ,ਪੱਗੜੀ ਸੰਭਾਲ ਲਹਿਰ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ,ਦੋਆਬਾ ਵੈਲਫੇਅਰ ਸੰਘਰਸ਼ ਕਮੇਟੀ ਪ੍ਰਧਾਨ ਹਰਸ਼ਲਿਦਰ ਸਿੰਘ, ਕਿਸ਼ਨਗੜ,ਭਾਰਤੀ ਕਿਸਾਨ ਯੂਨੀਅਨ ਅਜਾਦ ਪ੍ਰਧਾਨ ਅਮਰਜੀਤ ਸਿੰਘ ਰੜਾ,ਭਾਰਤੀ ਕਿਸਾਨ ਯੂਨੀਅਨ ਮਾਨਸਾ ਪ੍ਰਧਾਨ ਗੁਰਚਰਨ ਸਿੰਘ ਭੀਖੀ,ਭਾਰਤੀ ਕਿਸਾਨ ਯੂਨੀਅਨ, ਮਾਝਾ ਪ੍ਰਧਾਨ ਬਾਬਾ ਕੰਵਲਜੀਤ ਸਿੰਘ ਪੰਡੋਰੀ,ਬਾਰਡਰ ਕਿਸਾਨ ਸੰਘਰਸ਼ ਯੂਨੀਅਨ ਪ੍ਰਧਾਨ ਰਘਬੀਰ ਸਿੰਘ ਭੰਗਾਲਾ,ਕਿਸਾਨ ਮਜ਼ਦੂਰ ਸੰਘਰਸ਼ ਐਸੋਸੀਏਸ਼ਨ,ਪ੍ਰਧਾਨ ਰਜਿੰਦਰ ਸਿੰਘ ਬੈਨੀਪਾਲ,ਸ਼ੇਰਾ ਅਠਵਾਲ ਪੰਜਾਬ ਕਿਸਾਨ ਮਜਦੂਰ ਯੂਨੀਅਨ,ਬਲਬੀਰ ਸਿੰਘ ਰੰਧਾਵਾ।

Exit mobile version