Farmers Tractor march 2024: ਅੱਜ ਦੇਸ਼ ਭਰ ‘ਚ ਕਿਸਾਨ ਕੱਢਣਗੇ ਟਰੈਕਟਰ ਮਾਰਚ

16 ਦਸੰਬਰ 2024: ਸੰਯੁਕਤ ਕਿਸਾਨ (United Kisan Morcha (Non-political)) ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ(isan Mazdoor Morcha (KMM))  ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਸੱਦੇ ‘ਤੇ ਸੋਮਵਾਰ ਨੂੰ ਪੰਜਾਬ ਨੂੰ ਛੱਡ ਕੇ ਬਾਕੀ ਸੂਬਿਆਂ ‘ਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਕਿਸਾਨ ਆਗੂਆਂ(farmer leaders)  ਨੇ ਕਿਹਾ ਕਿ 16 ਦਸੰਬਰ ਨੂੰ ਜ਼ਿਲ੍ਹਾ ਤੇ ਤਹਿਸੀਲ (district and tehsil levels) ਪੱਧਰ ’ਤੇ ਵੱਡੇ ਟਰੈਕਟਰ ਮਾਰਚ ਕੱਢੇ ਜਾਣਗੇ।

ਉਨ੍ਹਾਂ ਕਿਹਾ ਕਿ ਤਾਮਿਲਨਾਡੂ ‘ਚ 15 ਥਾਵਾਂ ‘ਤੇ ਟਰੇਨਾਂ ਨੂੰ ਰੋਕਿਆ ਜਾਵੇਗਾ। ਇਸ ਤੋਂ ਬਾਅਦ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਵਿੱਚ ਰੇਲ ਰੋਕੋ ਪ੍ਰੋਗਰਾਮ ਕੀਤਾ ਜਾਵੇਗਾ। ਇਸ ਤੋਂ ਬਾਅਦ ਹੀ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।

ਇੱਥੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਕੇਂਦਰੀ ਗ੍ਰਹਿ ਨਿਰਦੇਸ਼ਕ ਮਯੰਕ ਮਿਸ਼ਰਾ ਨੇ ਐਤਵਾਰ ਨੂੰ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਪਹੁੰਚੇ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਨੇ ਸ਼ਨੀਵਾਰ ਨੂੰ ਬੈਠਕ ਕੀਤੀ। ਇਸ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨ ਅੰਦੋਲਨ ਬਾਰੇ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿੱਚ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਵੀ ਮੌਜੂਦ ਸਨ।

ਦਰਅਸਲ, ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਸਮੇਤ 13 ਮੰਗਾਂ ਨੂੰ ਲੈ ਕੇ 26 ਨਵੰਬਰ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੇ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੀਆਂ ਤਿੰਨ ਕੋਸ਼ਿਸ਼ਾਂ ਅਸਫਲ ਰਹੀਆਂ।

read more:ਪੰਜਾਬ ਦੇ DGP ਗੌਰਵ ਯਾਦਵ ਪਹੁੰਚੇ ਖਨੌਰੀ ਬਾਰਡਰ, ਜਗਜੀਤ ਸਿੰਘ ਡੱਲੇਵਾਲ ਦਾ ਜਾਣਿਆ ਹਾਲ

Scroll to Top