Site icon TheUnmute.com

ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ

Paddy

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਗਸਤ, 2023: ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਖਰੜ ਵੱਲੋਂ ਪਿੰਡ ਰੁੜਕੀ ਪੁਖਤਾ ਵਿਖੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਐਸ.ਏ.ਐਸ ਨਗਰ ਦੀ ਅਗਵਾਈ ਹੇਠ ਝੋਨੇ (Paddy) ਦੀ ਪਰਾਲੀ ਅਤੇ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ।

ਇਸ ਮੌਕੇ ਡਾ. ਜਸਵਿੰਦਰ ਸਿੰਘ ਏ.ਡੀ.ੳ ਨੇ ਦੱਸਿਆ ਕਿ ਬਲਾਕ ਖੇਤੀਬਾੜੀ ਅਫਸਰ ਡਾ. ਸੰਦੀਪ ਕੁਮਾਰ ਵੱਲੋਂ ਸਰਕਲ ਵਾਈਜ਼ ਟੀਮਾਂ ਬਣਾਇਆ ਗਈਆਂ ਹਨ ਜੋ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਕਿਸਾਨ ਕੈਂਪ ਲਗਾ ਕੇ ਜਾਗਰੂਕ ਕਰਨਗੀਆਂ।ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਝੋਨੇ (Paddy) ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਪਰਾਲੀ ਦੀ ਰਹਿੰਦ-ਖੂੰਹਦ ਦੇ ਜ਼ਮੀਨ ਵਿੱਚ ਗਾਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਜਰੂਰੀ ਪੌਸ਼ਟਿਕ ਤੱਤਾਂ ਵਿੱਚ ਵਾਧਾ ਹੁੰਦਾ ਹੈ।

ਇਸ ਮੌਕੇ ੳਹਨਾ ਨੇ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਬਹੁਤ ਸਾਰੇ ਮਿੱਤਰ ਕੀੜੇ ਮਰ ਜਾਂਦੇ ਹਨ ਜੋ ਕਿ ਜ਼ਮੀਨ ਲਈ ਲਾਭਦਾਇਕ ਹੁੰਦੇ ਹਨ ਅਤੇ ਵਾਤਾਵਰਣ ਵੀ ਸਾਫ ਸੁਥਰਾ ਨਹੀ ਰਹਿੰਦਾ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਖਾਦਾਂ ਦੀ ਸਹੀ ਵਰਤੋਂ ਕੀਤੀ ਜਾਏ ਅਤੇ ਬੇਲੋੜੀਆਂ ਰਸਾਇਣਾਂ ਦੀ ਵਰਤੋ ਤੋਂ ਗੁਰੇਜ਼ ਕੀਤੀ ਜਾਏ।ਇਸ ਮੌਕੇ ਵਿਭਾਗ ਦੇ ਹਰਚੰਦ ਸਿੰਘ ਏ.ਐਸ.ਆਈ ,ਕੁਲਵਿੰਦਰ ਸਿੰਘ ਸੈਕਟਰੀ ਘੜੂੰਆ,ਜਰਨੈਲ ਸਿੰਘ,ਤੇਜਵਿੰਦਰ ਸਿੰਘ,ਅਮਰਜੀਤ ਸਿੰਘ ਰੂੜਕੀ,ਸੁਖਵਿੰਦਰ ਸਿੰਘ,ਬਲਦੇਵ ਸਿੰਘ ਅਤੇ ਹੋਰ ਕਿਸਾਨ ਕੈੰਪ ਵਿੱਚ ਸ਼ਾਮਿਲ ਸਨ।

Exit mobile version