ਕਿਸਾਨਾਂ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੇ ਨੁਕਸਾਨ ਦੀ ਹੋਵੇਗੀ ਭਰਪਾਈ: CM ਭਗਵੰਤ ਮਾਨ

Rain

ਚੰਡੀਗੜ੍ਹ, 19 ਅਪ੍ਰੈਲ 2024: ਪੰਜਾਬ ‘ਚ ਅੱਜ ਬੇਮੌਸਮੀ ਬਰਸਾਤ (Rain) ਅਤੇ ਤੇਜ਼ ਹਵਾਵਾਂ ਨਾਲਗੜ੍ਹੇ ਮਾਰੀ ਨਾਲ ਮੰਡੀਆਂ ‘ਚ ਪਈ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਸੂਬੇ ਦੀਆਂ ਕਈ ਮੰਡੀਆਂ ਵਿੱਚ ਪਾਣੀ ਭਰ ਗਿਆ ਅਤੇ ਮੰਡੀਆਂ ਵਿੱਚ ਪਈ ਕਣਕ ਦੀ ਫ਼ਸਲ ਵੀ ਡੁੱਬ ਗਈ।

ਸ੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੜ੍ਹੇਮਾਰੀ ਦੌਰਾਨ ਪੱਕੀਆਂ ਫ਼ਸਲਾਂ ਦਾ ਜੋ ਵੀ ਨੁਕਸਾਨ ਹੋਵੇਗਾ ਉਸਦੀ ਭਰਪਾਈ ਕੀਤੀ ਜਾਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦਾ ਨੁਕਸਾਨ ਭਰਿਆ ਜਾਵੇਗਾ ਭਾਵੇਂ ਮੀਂਹ (Rain), ਝੱਖੜ, ਹਨ੍ਹੇਰੀ, ਤੂਫ਼ਾਨ ਜਾਂ ਕੋਈ ਵੀ ਕੁਦਰਤੀ ਆਫ਼ਤ ਆਵੇ | ਪੰਜਾਬ ਸਰਕਾਰ ਹਰ ਔਖੀ ਘੜੀ ਵਿੱਚ ਤੁਹਾਡੇ ਨਾਲ ਖੜ੍ਹੀ ਹੈ |

ਉਨ੍ਹਾਂ ਕਿਹਾ ਕਿ ਹਰ ਰੋਜ਼ ਵੀਡੀਓ ਆਉਂਦੀਆਂ ਨੇ ਕਿਸਾਨਾਂ ਦੀਆਂ ਕਿ 25-30 ਸਾਲ ਬਾਅਦ ਕੱਸੀਆਂ ਅਤੇ ਅੰਡਰਗਰਾਊਂਡ ਪਾਈਪਾਂ ਰਾਹੀਂ ਸਾਡੇ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚ ਗਿਆ ਹੈ | ਮੁੱਖ ਮੰਤ੍ਰਰੀ ਨੇ ਕਿਹਾ ਕਿ ਪੰਜਾਬ ਦਾ ਪਾਣੀ ਪੰਜਾਬ ਦੇ ਹਰ ਇੱਕ ਕਿਸਾਨ ਦੇ ਖੇਤ ਤੱਕ ਪਹੁੰਚਾਉਣ ਲਈ ਵਚਨਬੱਧ ਹਾਂ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।