ਚੰਡੀਗੜ੍ਹ 12 ਸਤੰਬਰ 2022: ਪੰਜਾਬ ਭਰ ਦੇ ਕਿਸਾਨ (Farmers) ਇੱਕ ਵਾਰ ਫਿਰ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਉਤਰਨਗੇ | ਇਸਦੇ ਨਾਲ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਅੱਜ 16 ਜ਼ਿਲ੍ਹਿਆਂ ਅਤੇ 31 ਥਾਵਾਂ ’ਤੇ ਪੰਜਾਬ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ ਕਰਨਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਵਲੋਂ ਸੱਤ ਕੈਬਨਿਟ ਮੰਤਰੀਆਂ ਅਤੇ 24 ਵਿਧਾਇਕਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਵਿੱਚ ਨਾ ਸਿਰਫ਼ ਆਮ ਆਦਮੀ ਪਾਰਟੀ ਸਗੋਂ ਹੋਰ ਪਾਰਟੀਆਂ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਨਾਂ ਵੀ ਸ਼ਾਮਲ ਹਨ।
ਕਿਸਾਨਾਂ (Farmers) ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਕਿਸਾਨਾਂ ਪ੍ਰਤੀ ਨੀਤੀਆਂ ਪੰਜਾਬ ਵਿਰੋਧੀ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਸਭ ਕੁਝ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ ਵਿੱਚ ਜਾ ਰਿਹਾ ਹੈ। ਅਜਿਹੇ ‘ਚ ਉਹ ਅੱਜ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰਨਗੇ।