Site icon TheUnmute.com

ਕਿਸਾਨ ਸ਼ੰਭੂ ਬਾਰਡਰ ‘ਤੇ ਮਨਾਉਣਗੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ: ਸਰਵਣ ਸਿੰਘ ਪੰਧੇਰ

Sarwan Singh Pandher

ਚੰਡੀਗੜ੍ਹ, 12 ਫਰਵਰੀ 2025: ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ | ਅੱਜ ਯਾਨੀ 12 ਫਰਵਰੀ ਨੂੰ ਖਨੌਰੀ ਬਾਰਡਰ ‘ਤੇ ਕਿਸਾਨ ਮਹਾਂਪੰਚਾਇਤ (Kisan Mahapanchayat) ਹੋਣ ਜਾ ਰਹੀ ਹੈ। ਇਸ ‘ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ 78 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ, ਉਹ ਵੀ ਜਨਤਾ ਨੂੰ ਸੰਦੇਸ਼ ਦੇਣਗੇ।

ਇਸ ਸੰਬੰਧੀ  ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ ਅੱਜ ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ‘ਤੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ ਅਤੇ ਉਨ੍ਹਾਂ ਦੇ ਦਿਖਾਏ ਰਸਤੇ ‘ਤੇ ਚੱਲਣ ਦਾ ਅਹਿਦ ਲਿਆ ਜਾਵੇਗਾ | ਅੱਜ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਕਿਸਾਨ ਆਗੂ ਸਭ ਤੋਂ ਪਹਿਲਾਂ ਚੰਡੀਗੜ੍ਹ ‘ਚ ਏਕਤਾ ਮੀਟਿੰਗ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਕਿਸਾਨ ਖਨੌਰੀ ਵੀ ਜਾਣਗੇ।

ਸ਼ੰਭੂ ਅਤੇ ਖਨੌਰੀ ਮੋਰਚੇ ਦੇ ਏਕਤਾ ਪ੍ਰਸਤਾਵ ‘ਤੇ ਅੱਜ ਚੰਡੀਗੜ੍ਹ ‘ਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੀਟਿੰਗ ਹੋਵੇਗੀ । ਇਸ ਪਿੱਛੇ ਕੋਸ਼ਿਸ਼ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਸਾਰੇ ਕਿਸਾਨਾਂ ਨੂੰ ਇੱਕ ਪਲੇਟਫਾਰਮ ‘ਤੇ ਲਿਆਉਣ ਦੀ ਹੈ।

ਕਿਸਾਨ ਆਗੂ ਚੰਡੀਗੜ੍ਹ ‘ਚ ਕੇਂਦਰ ਸਰਕਾਰ ਨਾਲ ਮੀਟਿੰਗ ਲਈ ਸਾਰੇ ਤੱਥ ਇਕੱਠੇ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨ ਆਗੂਆਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਮੀਟਿੰਗ ਤੋਂ ਪਹਿਲਾਂ ਹਰ ਚੀਜ਼ ਦਾ ਅਧਿਐਨ ਕਰਨਾ ਚਾਹੀਦਾ ਹੈ, ਤਾਂ ਜੋ ਮੀਟਿੰਗ ਦੌਰਾਨ ਕੋਈ ਚੀਜ਼ ਵਾਂਝੀ ਨਾ ਰਹੇ । ਇਸ ਦੇ ਨਾਲ ਹੀ ਕਿਸਾਨ ਆਗੂ ਦਾਅਵਾ ਕਰ ਰਹੇ ਹਨ ਕਿ ਅੱਜ ਮਹਾਪੰਚਾਇਤ ‘ਚ 50 ਹਜ਼ਾਰ ਤੋਂ ਵੱਧ ਕਿਸਾਨ ਹਿੱਸਾ ਲੈਣਗੇ। ਡੱਲੇਵਾਲ ਨੇ ਕਈ ਵਾਰ ਲੋਕਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।

Read More: Farmers Protest 2024: 30 ਦਸੰਬਰ ਨੂੰ ਦੁਕਾਨਾਂ ਬੰਦ ਕਰਨ ਲਈ ਅੱਜ ਕੱਲੇ-ਕੱਲੇ ਦੁਕਾਨਦਾਰ ਤੱਕ ਕਿਸਾਨਾਂ ਨੇ ਕੀਤੀ ਪਹੁੰਚ

Exit mobile version