Site icon TheUnmute.com

Farmers: ਕਿਸਾਨਾਂ ਨੂੰ ਬਿਨਾਂ ਰੁਕਾਵਟ ਦੇ ਅੱਠ ਘੰਟੇ ਮਿਲੇਗੀ ਬਿਜਲੀ: CM ਭਗਵੰਤ ਮਾਨ

POWER SUPPLY

ਚੰਡੀਗੜ੍ਹ, 11 ਜੂਨ, 2024: ਪੰਜਾਬ ਵਿੱਚ ਅੱਜ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਵਿਚ ਹਰ ਮੁੱਦੇ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ (Farmers) ਨੇ ਕਿਹਾ ਕਿ ਵਾਅਦੇ ਮੁਤਾਬਕ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਦਿੱਤੀ ਜਾਵੇਗੀ। ਨਾਲ ਹੀ, ਸਰਕਾਰ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਸਮੂਹ ਅਧਿਕਾਰੀ ਹਾਜ਼ਰ ਸਨ।

ਸੂਬੇ ਵਿੱਚ ਝੋਨੇ ਦੇ ਸੀਜ਼ਨ ਲਈ ਅੱਜ 6 ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਛੱਡਿਆ ਗਿਆ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮਾਨਸਾ ਅਤੇ ਬਠਿੰਡਾ ਨੂੰ ਨਹਿਰੀ ਪਾਣੀ ਮਿਲਿਆ। ਸਰਕਾਰ ਨੇ ਲੋਕਾਂ ((Farmers) ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਨਹਿਰਾਂ ਦੀ ਸਫ਼ਾਈ ਤੇ ਹੋਰ ਕੰਮ ਮੁਕੰਮਲ ਹੋ ਚੁੱਕੇ ਸਨ।

Exit mobile version