ਚੰਡੀਗੜ੍ਹ 22 ਜੁਲਾਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਏ ਗਏ ਹਰ ਲੋਕ ਭਲਾਈ ਫੈਸਲੇ ਨੂੰ ਲੋਕਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਲਾਗੂ ਕੀਤਾ ਜਾ ਰਿਹਾ ਹੈ। ਇਸ ਲੜੀ ਵਿੱਚ, ਲੈਂਡ ਪੂਲਿੰਗ ਸਕੀਮ ਬਾਰੇ ਸਬੰਧਤ ਪਿੰਡਾਂ ਦੇ ਵਸਨੀਕਾਂ ਤੋਂ ਫੀਡਬੈਕ ਪ੍ਰਾਪਤ ਕਰਨ ਅਤੇ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਲਈ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੈਕਟਰ 35 ਸਥਿਤ ਨਗਰ ਭਵਨ ਵਿਖੇ ਇਸ ਯੋਜਨਾ ਅਧੀਨ ਆਉਂਦੇ 164 ਪਿੰਡਾਂ ਦੇ ਵਸਨੀਕਾਂ ਨਾਲ ਵਿਚਾਰ-ਵਟਾਂਦਰਾ ਕੀਤਾ।
ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਦੌਰਾਨ ਹੋਈ ਗੱਲਬਾਤ ਦਾ ਵੇਰਵਾ ਦਿੰਦੇ ਹੋਏ ਸ. ਮੁੰਡੀਆਂ ਨੇ ਕਿਹਾ ਕਿ ਲੋਕਾਂ ਵੱਲੋਂ ਉਠਾਏ ਗਏ ਸਵਾਲਾਂ ਦੇ ਜਵਾਬ ਮੌਕੇ ‘ਤੇ ਹੀ ਦਿੱਤੇ ਗਏ, ਜਿਸ ਕਾਰਨ ਪਿੰਡ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਸਨ। ਲੋਕਾਂ ਦੇ ਸਵਾਲਾਂ ਦੇ ਹਵਾਲੇ ਨਾਲ ਨੀਤੀ ਦੀਆਂ ਵਿਸ਼ੇਸ਼ਤਾਵਾਂ ਦਾ ਵਰਣਨ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਦਿਨ ਐਲਓਆਈ ਜਾਰੀ ਕੀਤਾ ਗਿਆ ਸੀ|
ਉਸ ਦਿਨ ਪਿੰਡ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਸਨ। ਜਿਸ ਦਿਨ ਜ਼ਮੀਨ ਐਕੁਆਇਰ ਕੀਤੀ ਜਾਵੇਗੀ, ਕਿਸਾਨ ਨੂੰ ਪ੍ਰਤੀ ਏਕੜ 50,000 ਰੁਪਏ ਮਿਲਣਗੇ ਅਤੇ ਕਿਸਾਨ ਆਪਣੀ ਜ਼ਮੀਨ ‘ਤੇ ਖੇਤੀ ਜਾਰੀ ਰੱਖੇਗਾ। ਜ਼ਮੀਨ ਮਾਲਕ ਨੂੰ ਅਰਜ਼ੀ ਦੇਣ ਦੇ 21 ਦਿਨਾਂ ਦੇ ਅੰਦਰ-ਅੰਦਰ ਐਲ.ਓ.ਆਈ. ‘ਤੇ 50,000 ਰੁਪਏ ਨਕਦ ਮਿਲਣਗੇ। ਜਿਸ ਦਿਨ ਸਰਕਾਰ ਕਬਜ਼ਾ ਲਵੇਗੀ, ਉਸ ਦਿਨ ਤੋਂ ਪ੍ਰਤੀ ਏਕੜ 1 ਲੱਖ ਰੁਪਏ ਦਾ ਇਕਰਾਰਨਾਮਾ ਸ਼ੁਰੂ ਹੋ ਜਾਵੇਗਾ|
ਜੇਕਰ ਸਰਕਾਰ ਦੋ ਜਾਂ ਤਿੰਨ ਸਾਲ ਲੈਂਦੀ ਹੈ, ਤਾਂ ਹਰ ਸਾਲ ਠੇਕੇ ‘ਤੇ 10 ਪ੍ਰਤੀਸ਼ਤ ਦਾ ਵਾਧਾ ਕੀਤਾ ਜਾਵੇਗਾ। ਸ੍ਰੀ ਮੁੰਡੀਆਂ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਲੋਕਾਂ ਦੇ ਸ਼ੰਕਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ ਲੋਕਾਂ ਵੱਲੋਂ ਇਸ ਯੋਜਨਾ ਦਾ ਸਮਰਥਨ ਕੀਤਾ ਗਿਆ। ਉਨ੍ਹਾਂ ਨੇ ਹੋਰ ਪਿੰਡਾਂ ਦੇ ਵਸਨੀਕਾਂ ਨੂੰ ਵੀ ਵਿਰੋਧੀ ਧਿਰ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ।
Read More: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਗੰਨਮੈਨ ਦੀ ਗੋ.ਲੀ ਲੱਗਣ ਨਾਲ ਮੌ.ਤ