ਮੋਹਾਲੀ 03 ਅਕਤੂਬਰ 2022: ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਵੱਲੋਂ ਬੈਰੋਂਪੁਰ – ਭਾਗੋਮਾਜਰਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਦਿਨ-ਰਾਤ ਇੱਕ ਕਰਕੇ ਚਾਵਾਂ ਨਾਲ ਤਿਆਰ ਕੀਤੀ ਗਈ ਝੋਨੇ ਦੀ ਫਸਲ ਨੂੰ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ |
ਇਸ ਦੇ ਨਾਲ ਹੀ ਫ਼ਸਲ ਦੀ ਸਮੇਂ ਸਿਰ ਅਦਾਇਗੀ ਵੀ ਕਰ ਦਿੱਤੀ ਜਾਵੇਗੀ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਸਵੇਰ ਨੂੰ ਝੋਨਾ ਮੰਡੀ ਵਿੱਚ ਪੁੱਜੇਗਾ ਅਤੇ ਸ਼ਾਮ ਵੇਲੇ ਤੋਲ ਤੁਲਾਈ ਕਰਕੇ ਫ਼ਸਲ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਦੇ ਸਾਰ ਹੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਰਾਂ ਨੇ ਇਹ ਤਹੱਈਆ ਕੀਤਾ ਹੋਇਆ ਹੈ ਕਿ ਕਿਸਾਨਾਂ ਦੀਆਂ ਚਿਰਕੋਣੀ ਮੰਗਾਂ ਨੂੰ ਇੱਕ- ਇੱਕ ਕਰਕੇ ਪੂਰਾ ਕੀਤਾ ਜਾਵੇ |
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ 01 ਅਕਤੂਬਰ ਤੋਂ ਸਰਕਾਰੀ ਤੌਰ ਤੇ ਪੰਜਾਬ ਭਰ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਵੱਲੋਂ ਸਾਰੇ ਵਿਧਾਇਕਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਮੰਡੀਆਂ ਦਾ ਦੌਰਾ ਕੀਤਾ ਜਾਵੇ ਅਤੇ ਅੱਜ ਅਸੀਂ ਇਸ ਮੰਡੀ ਵਿੱਚ ਪੁੱਜਿਆ ਅਤੇ ਸਬੰਧਤ ਵਿਭਾਗ ਦੇ ਸਾਰੇ ਅਧਿਕਾਰੀ ਵੀ ਮੌਜੂਦ ਹਨ ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਵਾਰਦਾਨੇ ਦਾ ਪੂਰਾ ਪ੍ਰਬੰਧ ਹੈ ਅਤੇ ਪੀਣ ਵਾਲੇ ਪਾਣੀ ਅਤੇ ਟਾਇਲਟ ਆਦਿ ਦਾ ਵੀ ਪੂਰੀ ਤਰ੍ਹਾਂ ਧਿਆਨ ਰੱਖਿਆ ਗਿਆ ਹੈ ਇਸ ਸਬੰਧੀ ਵੀ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਸ਼ੁਰੂ ਕਰਵਾ ਦਿੱਤੀ ਗਈ ਹੈ, ਉਨ੍ਹਾਂ ਕਿਹਾ ਕਿ ਮੰਡੀ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ, ਇਸ ਗੱਲ ਦਾ ਵੀ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਕਿਸਾਨਾਂ ਨਾਲ ਸਬੰਧਤ ਜ਼ਰੂਰੀ ਗੱਲਾਂ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਪੜਾਅ ਦਰ ਪੜਾਅ ਪੰਜਾਬ ਦੇ ਵੱਖ ਵੱਖ ਵਰਗਾਂ ਨਾਲ ਸਬੰਧਤ ਮੁਸ਼ਕਿਲਾਂ ਦੇ ਸਥਾਈ ਹੱਲ ਦੇ ਲਈ ਯਤਨ ਕੀਤੇ ਜਾ ਰਹੇ ਹਨ | ਵਿਰੋਧੀ ਪਾਰਟੀ ਦੇ ਨੇਤਾਵਾਂ ਕੋਲ ਸਿਰਫ਼ ਤੋਹਮਤਬਾਜ਼ੀ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਹੈ । ਬੈਰੋਂਪੁਰ ਭਾਗੋਮਾਜਰਾ ਦੀ ਮੰਡੀ ਵਿੱਚ ਅੱਜ ਕਿਸਾਨ ਹਰਨੇਕ ਸਿੰਘ ਪਿੰਡ ਮੌਜਪੁਰ ਆਪਣੀ ਫ਼ਸਲ ਵੇਚਣ ਲਈ ਪੁੱਜੇ ।
ਇਸ ਮੌਕੇ ਤੇ ਆਰ ਪੀ ਸ਼ਰਮਾ, ਹਰਪਾਲ ਸਿੰਘ ਚੰਨਾ ,ਬਲਵੀਰ ਸਿੰਘ ਭਾਗੋਮਾਜਰਾ ,ਅਕਵਿੰਦਰ ਸਿੰਘ ਗੋਸਲ, ਤਰਲੋਚਨ ਸਿੰਘ- ਮਟੌਰ, ਹਰਮੇਸ਼ ਸਿੰਘ ਕੁੰਭਡ਼ਾ, ਡੀ .ਐਫ .ਐਸ. ਸੀ ਸਤਬੀਰ ਸਿੰਘ ,ਡੀ.ਐਮ.ਓ ਗਗਨਦੀਪ ਸਿੰਘ, ਐੱਸ .ਈ .ਸੀ, ਐਸ .ਈ. ਸੀ ਅਰਚਨਾ ਬਾਂਸਲ ਅਤੇ ਆਕਸ਼ਨ ਰਿਕਾਡਰ ਲਖਵੀਰ ਸਿੰਘ ਹਾਜ਼ਰ ਸਨ |