ਪਟਿਆਲਾ 15 ਦਸੰਬਰ 2021 : ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨੀ ਅੰਦੋਲਨ (Kisani Andolan) ਦੀ ਜਿੱਤ ਤੋਂ ਬਾਅਦ ਭਾਵੇਂ ਕਿ ਕਿਸਾਨਾਂ ਵੱਲੋਂ ਆਪਣੇ ਆਪਣੇ ਘਰਾਂ ਨੂੰ ਚਾਲੇ ਪਾਏ ਗਏ ਨੇ ਪਰ ਉਥੇ ਹੀ ਇਕ ਅਹਿਮ ਮਸਲਾ ਜੋ ਕਿ ਕਿਸਾਨੀ ਅੰਦੋਲਨ ਨਾਲ ਹੀ ਜੁੜਿਆ ਹੋਇਆ ਸੀ, ਖੇਤੀ ਦੇ ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਦੇਸ਼ ਭਰ ਦੇ ਟੋਲ ਟੈਕਸ (toll tex) ਬੰਦ ਕਰ ਦਿੱਤੇ ਗਏ ਸਨ, ਹੁਣ ਜਿਵੇਂ ਕਿ ਕਿਸਾਨਾਂ ਵੱਲੋਂ ਦਿੱਲੀ ਊਰਜਾ ਫਤਿਹ ਕਰ ਲਿਆ ਕਾਲੇ ਕਾਨੂੰਨ ਰੱਦ ਕਰਵਾ ਕੇ ਵਾਪਸ ਆਪਣੇ ਘਰਾਂ ਨੂੰ ਪਹੁੰਚ ਰਹੇ ਨੇ ਪਰ ਉੱਥੇ ਹੀ ਟੋਲ ਪਲਾਜ਼ਿਆਂ ਦੇ ਉੱਤੇ ਕਿਸਾਨ ਅਜੇ ਵੀ ਅੜੇ ਹੋਏ ਹਨ,
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਵੱਲੋਂ ਦਿੱਲੀ ਮੋਰਚਾ ਫਤਿਹ ਕਰ ਲਿਆ ਹੈ ਪਰ ਪੰਜਾਬ ਵਿੱਚ ਟੌਲ ਪਲਾਜ਼ਾ ਦੇ ਰੇਟ ਵਧਾਏ ਜਾਣ ਦੀਆਂ ਤੋਂ ਜੋ ਖ਼ਬਰਾਂ ਸਾਹਮਣੇ ਆ ਰਹੀਆਂ ਨੇ ਉਸ ਨੂੰ ਵੇਖਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਕੋਲ ਜਦੋਂ ਧਰਨਾ ਨਾ ਚੁੱਕਣ ਦਾ ਫ਼ੈਸਲਾ ਕੀਤਾ ਗਿਆ, ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਟੋਲ ਪਲਾਜ਼ਾ ਦੇ ਰੇਟ ਵਧਾਏ ਤਾਂ ਉਹ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਪਹਿਲਾਂ ਦੀ ਤਰ੍ਹਾਂ ਬੰਦ ਕਰ ਦੇਣਗੇ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿਰਫ਼ ਕਾਰਪੋਰੇਟ ਘਰਾਣਿਆਂ ਦੀਆਂ ਜੇਬਾਂ ਭਰਨ ਕਰਕੇ ਟੋਲ ਪਲਾਜ਼ਿਆਂ ਦੇ ਰੇਟਾਂ ਵਿੱਚ ਵਾਧਾ ਕਰ ਕੇ ਜਨਤਾ ਤੇ ਵਾਧੂ ਬੋਝ ਪਾਉਣ ਦੀ ਤਿਆਰੀ ਕਰ ਰਿਹਾ ਅਤੇ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨੀ ਅੰਦੋਲਨ ਦੀ ਜਿੱਤ ਦਾ ਬਦਲਾ ਟੋਲ ਪਲਾਜ਼ਾ ਦੇ ਰੇਟ ਵਧਾ ਕੇ ਲੈਣਾ ਚਾਉਂਦਾ ਤਾਂ ਉਹ ਪੰਜਾਬ ਜਾਂ ਹੋਰਨਾਂ ਸੂਬਿਆਂ ਵਿੱਚ ਅਜਿਹਾ ਨਹੀਂ ਹੋਣ ਦੇਣਗੇ, ਫਿਲਹਾਲ ਕਿਸਾਨਾਂ ਨੇ ਕਿਹਾ ਉਨ੍ਹਾਂ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਿਆਂ ਤੋਂ ਧਰਨੇ ਚੁੱਕਣ ਦਾ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ,
ਇਸ ਮੌਕੇ ਟੋਲ ਪਲਾਜ਼ੇ ਉੱਤੇ ਲੰਘ ਰਹੇ ਰਾਹਗੀਰਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਟੌਲ ਪਲਾਜ਼ਾ ਦੀਆਂ ਕੀਮਤਾਂ ਵਿੱਚ ਵਾਧਾ ਕਰਦੀ ਹੈ ਤਾਂ ਇਸ ਦਾ ਅਸਰ ਆਮ ਜਨਤਾ ‘ਤੇ ਪਵੇਗਾ ਕਿਉਂਕਿ ਪਹਿਲਾਂ ਹੀ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ ਨੇ ਉੱਥੇ ਹੀ ਲੋਕਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਜਿਵੇਂ ਦਿੱਲੀ ਮੋਰਚਾ ਫਤਹਿ ਕੀਤਾ ਉਵੇਂ ਹੀ ਹੁਣ ਪੰਜਾਬ ਜਾਂ ਹੋਰਨਾਂ ਸੂਬਿਆਂ ਵਿੱਚ ਇਹ ਟੋਲ ਪਲਾਜ਼ਾ ਫਤਿਹ ਕੀਤਾ ਜਾਵੇਗਾ,