Site icon TheUnmute.com

ਬਾਰਿਸ਼ ਕਾਰਨ ਨੁਕਸਾਨੀ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਮਿਲੇਗਾ: ਡੀ.ਸੀ. ਰੂਪਨਗਰ

ਰੂਪਨਗਰ, 11 ਅਪ੍ਰੈਲ 2023: ਡੀ.ਸੀ.ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਤਹਿਸੀਲਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਭਾਰੀ ਬਾਰਿਸ਼ ਨਾਲ ਨੁਕਸਾਨੀ ਗਈ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਮਿਲੇਗਾ।

ਡੀ.ਸੀ.ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਮਾਲ ਵਿਭਾਗ ਵਲੋਂ ਜ਼ਿਲ੍ਹਾ ਰੂਪਨਗਰ ਵਿੱਚ ਫਸਲਾਂ ਦੇ ਹੋਏ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਖੇ ਅਨਾਜ ਮੰਡੀ ਵਿਚ ਕਣਕ ਦੀ ਫਸਲ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਮੰਡੀਆਂ ਵਿਚ ਪਹੁੰਚ ਰਹੀ ਕਣਕ ਦੀ ਫਸਲ ਪੂਰੀ ਤਰ੍ਹਾਂ ਠੀਕ ਹੈ ਅਤੇ ਹੁਣ ਤੱਕ ਦਾਣਿਆਂ ਵਿਚ ਕਿਸੇ ਵੀ ਤਰ੍ਹਾਂ ਕੋਈ ਖਰਾਬੀ ਨਹੀਂ ਪਾਈ ਗਈ ਹੈ।

ਡੀ.ਸੀ.ਰੂਪਨਗਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ ਕਿਸਾਨਾਂ ਨੂੰ ਉਨ੍ਹਾਂ ਦੇ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਹੋਏ ਨੁਕਸਾਨ ਨੂੰ ਭਰਨ ਲਈ ਪੰਜਾਬ ਸਰਕਾਰ ਵਚਨਬੱਧਤਾ ਨਿਭਾਉਂਦੇ ਹੋਏ ਸਮਾਂਬੱਧ ਸੀਮਾ ਵਿਚ ਮੁਆਵਜ਼ਾ ਯਕੀਨੀ ਤੌਰ ਉਤੇ ਜਾਰੀ ਕੀਤਾ ਜਾਵੇਗਾ।

ਇਸ ਮੌਕੇ ਏ. ਡੀ.ਸੀ.ਰੂਪਨਗਰ ਸ਼੍ਰੀਮਤੀ ਹਰਜੋਤ ਕੌਰ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਮਨੀਸ਼ਾ ਰਾਣਾ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ, ਐਸ.ਡੀ.ਐਮ. ਸ. ਹਰਬੰਸ ਸਿੰਘ, ਐਸ.ਡੀ.ਐਮ. ਮੋਰਿੰਡਾ ਦਿਪਾਂਕਰ ਗਰਗ, ਤਹਿਸੀਲਦਾਰ ਸ਼੍ਰੀ ਚਮਕੌਰ ਸਾਹਿਬ ਚੇਤਨ ਬੰਗੜ, ਤਹਿਸੀਲਦਾਰ ਸ਼੍ਰੀ ਅਨੰਦਪੁਰ ਸਾਹਿਬ ਤੇ ਨੰਗਲ ਅੰਮ੍ਰਿਤਵੀਰ ਸਿੰਘ, ਨਾਇਬ ਤਹਿਸੀਲਦਾਰ ਰੂਪਨਗਰ ਰਵਿੰਦਰ ਸਿੰਘ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Exit mobile version