ਚੰਡੀਗੜ੍ਹ, 21 ਅਕਤੂਬਰ 2024: ਜੰਮੂ-ਕਸ਼ਮੀਰ ਦੇ ਗੰਦਰਬਲ (Ganderbal) ‘ਚ ਅ.ਤਿ.ਵਾ.ਦੀ ਹਮਲੇ ਤੋਂ ਬਾਅਦ ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਕ ਅਬਦੁੱਲਾ (Farooq Abdullah) ਨੇ ਪਾਕਿਸਤਾਨ ਦੀ ਸਖ਼ਤ ਸ਼ਬਦਾਂ ‘ਚ ਆਲੋਚਨਾ ਕੀਤੀ ਹੈ | ਉਨ੍ਹਾਂ ਨੇ ਸਖ਼ਤ ਲਹਿਜੇ ‘ਚ ਕਿਹਾ ਕਿ “ਅਸੀਂ ਪਾਕਿਸਤਾਨ ਦੇ ਹੁਕਮਰਾਨਾਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਕਸ਼ਮੀਰ ਪਾਕਿਸਤਾਨ ਨਹੀਂ ਬਣੇਗਾ” |
ਗੰਦਰਬਲ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਫਾਰੂਕ ਅਬਦੁੱਲਾ ਨੇ ਕਿਹਾ, ‘ਇਹ ਬਹੁਤ ਦਰਦਨਾਕ ਘਟਨਾ ਹੈ। ਇਨ੍ਹਾਂ ਵਹਿਸ਼ੀਆਂ ਨੂੰ ਇਸ ਤੋਂ ਕੀ ਮਿਲੇਗਾ? ਕੀ ਉਹ ਸੋਚਦੇ ਹਨ ਕਿ ਇਸ ਨਾਲ ਇੱਥੇ ਪਾਕਿਸਤਾਨ ਬਣ ਜਾਵੇਗਾ? ਮੈਂ ਪਾਕਿਸਤਾਨ ਦੇ ਹੁਕਮਰਾਨਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਉਹ ਸੱਚਮੁੱਚ ਭਾਰਤ ਨਾਲ ਦੋਸਤੀ ਚਾਹੁੰਦੇ ਹਨ ਤਾਂ ਉਹ ਇਸ ਸਭ ਬੰਦ ਕਰ ਦੇਣ ।
Read More: Canada: ਕੈਨੇਡਾ ਦੇ ਵਾਲਮਾਰਟ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਲਾਤਾਂ ‘ਚ ਮੌ.ਤ
ਫਾਰੂਕ ਅਬਦੁੱਲਾ (Farooq Abdullah) ਨੇ ਕਿਹਾ, ‘ਕਿਰਪਾ ਕਰਕੇ ਸਾਨੂੰ ਇੱਜ਼ਤ ਨਾਲ ਰਹਿਣ ਦਿਓ, ਸਾਨੂੰ ਤਰੱਕੀ ਕਰਨ ਦਿਓ। ਤੁਸੀਂ ਲੋਕ ਕਦੋਂ ਤੱਕ ਸਾਨੂੰ ਤਕਲੀਫ਼ ਦਿੰਦੇ ਰਹੋਗੇ ?’ ਜੰਮੂ-ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ‘ਚ ਐਤਵਾਰ ਨੂੰ ਸ੍ਰੀਨਗਰ-ਲੇਹ ਨੈਸ਼ਨਲ ਹਾਈਵੇ ‘ਤੇ ਇੱਕ ਸੁਰੰਗ ਦੀ ਉਸਾਰੀ ਵਾਲੀ ਥਾਂ ‘ਤੇ ਹੋਏ ਹਮਲੇ ‘ਚ ਇੱਕ ਡਾਕਟਰ ਅਤੇ ਛੇ ਮਜ਼ਦੂਰਾਂ ਦੀ ਜਾਨ ਚਲੀ ਗਈ | ਇਹ ਹਮਲਾ ਉਸ ਸਮੇਂ ਹੋਇਆ ਜਦੋਂ ਗੰਦਰਬਲ ‘ਚ ਸੁਰੰਗ ਪਰਿਯੋਜਨਾ ‘ਤੇ ਕੰਮ ਕਰ ਰਹੇ ਕਰਮਚਾਰੀ ਅਤੇ ਹੋਰ ਕਰਮਚਾਰੀ ਦੇਰ ਸ਼ਾਮ ਪਰਤ ਰਹੇ ਸਨ।
ਇਸ ਘਟਨਾ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਖ਼ਤ ਕਰਵਾਈ ਕਰਨ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਰੇ ‘ਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ | ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਇਸ ਹਮਲੇ ਦੀ ਨਿੰਦਾ ਕੀਤੀ |