July 7, 2024 8:04 pm
ਅਮ੍ਰਿਤਸਰ-ਪਠਾਨਕੋਟ

ਅਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਤੇਲ ਟੈਂਕਰ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ, ਇੱਕ ਦੀ ਮੌਤ

ਬਟਾਲਾ 24 ਅਗਸਤ 2022: ਅਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਬਟਾਲਾ ਦੇ ਨਜ਼ਦੀਕ ਪੈਂਦੇ ਪਿੰਡ ਖ਼ਤੀਬਾ ਵਿਖੇ ਇੱਕ ਸਰ੍ਹੋਂ ਦਾ ਤੇਲ ਲੈ ਕੇ ਜਾ ਰਹੇ ਟੈਂਕਰ ਅਤੇ ਕੋਲੇ ਦੇ ਟਰਾਲੇ ਵਿਚਾਲੇ ਜ਼ਬਰਦਸਤ ਟੱਕਰ ਹੋਣ ਨਾਲ ਵੱਡਾ ਹਾਦਸਾ ਵਾਪਰਿਆ ਹੈ | ਇਸ ਸੜਕ ਹਾਦਸੇ ‘ਚ ਟੈਂਕਰ ਚਾਲਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ, ਜਦਕਿ ਟੈਂਕਰ ‘ਚ ਸਵਾਰ ਉਸਦਾ ਇੱਕ ਸਾਥੀ ਨੌਜਵਾਨ ਬਲਜੋਧ ਸਿੰਘ ਦੀ ਮੌਤ ਹੋ ਗਈ |ਮ੍ਰਿਤਕ ਬਲਜੋਧ ਸਿੰਘ ਗੁਰਦਾਸਪੁਰ ਦੇ ਪਿੰਡ ਤਿੱਬੜ ਦਾ ਰਹਿਣ ਵਾਲਾ ਹੈ |

ਦੱਸਿਆ ਜਾ ਰਿਹਾ ਹੈ ਕਿ ਟੱਕਰ ਇਨ੍ਹੀ ਜ਼ਬਰਦਸਤ ਸੀ ਕਿ ਦੋਵੇਂ ਗੱਡੀਆਂ ਪਲਟ ਗਈਆਂ | ਉਥੇ ਹੀ ਪਰਿਵਾਰ ਅਤੇ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਇੱਕ ਵੱਡਾ ਕੋਲੇ ਦਾ ਟਰਾਲਾ ਗੁਰਦਾਸਪੁਰ ਵੱਲ ਜਾ ਰਿਹਾ ਸੀ ਕਿ ਅਚਾਨਕ ਉਹ ਸੜਕ ‘ਤੇ ਖੜ੍ਹੇ ਤੇਲ ਦੇ ਭਰੇ ਟੈਂਕਰ ਦੀ ਜ਼ਬਰਦਸਤ ਟੱਕਰ ਹੋ ਗਈ | ਜਦਕਿ ਪੁਲਿਸ ਪ੍ਰਸ਼ਾਸ਼ਨ ਵਲੋਂ ਗੱਡੀਆਂ ‘ਚ ਫਸੀ ਮ੍ਰਿਤਕ ਦੀ ਲਾਸ਼ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |