10 ਦਸੰਬਰ 2024: ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ (Gurdwara Sri Jyoti Saroop Sahib) ਵਿਖੇ ਗੁੰਬਦ ਤੇ ਸੋਨਾ ਪਰਤ ਚੜਾਉਣ ਦੀ ਸੇਵਾ ਬੀਤੀ 30 ਨਵੰਬਰ 2024 ਨੂੰ ਸ਼੍ਰੋਮਣੀ ਗੁਰਦੁਆਰਾ (Shiromani Gurdwara Parbandhak Committee,) ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ (Advocate Harjinder Singh Dhami) ਹਰਜਿੰਦਰ ਸਿੰਘ ਧਾਮੀ, ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਕੇ ਸੇਵਾ ਦੇ ਕਾਰਜ ਆਰੰਭ ਕਰਵਾਏ ਗਏ ਸਨ| ਅਤੇ ਉਥੇ ਹੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ (Giani Raghbir Singh, Jathedar of Sri Akal Takht Sahib) ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਪਹੁੰਚਕੇ ਗੁੰਬਦ ਤੇ ਲੱਗਣ ਵਾਲੇ ਸੋਨੇ ਦੇ ਪੱਤਰੇ ਦੀ ਸੇਵਾ ਸ਼ੁਰੂ ਕਰਵਾਈ ਗਈ।
ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਪੰਦਰਵਾੜੇ ਤੇ ਕੌਮ ਦੇ ਨਾਮ ਤੇ ਸੰਦੇਸ਼ ਦਿੰਦੇ ਹੋਏ ਕਿਹਾ ਕਿ ਸ਼ਹੀਦੀ ਪੰਦਰਵਾੜੇ ਤੇ ਕਿਸੇ ਨੂੰ ਵੀ ਘਰ ਦੇ ਵਿੱਚ ਖੁਸ਼ੀ ਦਾ ਕੰਮ ਨਹੀਂ ਕਰਨਾ ਚਾਹੀਦਾ ਅਤੇ ਸ਼ਹੀਦੀ ਸਭਾ ਦੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਸਾਦੇ ਰੂਪ ਵਿੱਚ ਆਉਣਾ ਚਾਹੀਦਾ ਹੈ ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੈਂਬਰ ਸਾਹਿਬਾਨ ਸਣੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸਮੂਲੀਅਤ ਕੀਤੀ ਗਈ।
read more: Fatehgarh Sahib: ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਗੋਬੰਦ ਤੇ ਸੋਨੇ ਦੀ ਪਰਤ ਚੜਾਉਣ ਦਾ ਕਾਰਜ ਸ਼ੁਰੂ