ਰਿਪੋਰਟਰ ਦੀਪਕ ਸੂਦ, 27 ਦਸੰਬਰ 2204: ਸ਼ਹੀਦੀ ਸਭਾ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਮ (Aam Aadmi Party Punjab President Aman Arora) ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਕੈਬਨਿਟ ਮੰਤਰੀਆਂ (cabinet ministers and MLAs at Gurdwara Sri Fatehgarh Sahib) ਤੇ ਵਿਧਾਇਕਾਂ ਨਾਲ ਨਤਮਸਤਕ ਹੋਏ|
ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ (aman arora) ਅਰੋੜਾ ਨੇ ਵੱਖੋ-ਵੱਖ ਕੈਬਨਿਟ (cabinet minister) ਮੰਤਰੀਆਂ ਤੇ ਵਿਧਾਇਕਾਂ ਸਮੇਤ ਮੱਥਾ ਟੇਕਣ ਉਪਰੰਤ ਮੀਡੀਆ (media) ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫ਼ਤਹਿਗੜ੍ਹ (fatehgarh sahib) ਸਾਹਿਬ ਵਰਗੀ ਮਹਾਨ ਧਰਤੀ ਤੇ ਇਥੇ ਹੋਈਆਂ ਮਹਾਨ ਸ਼ਹਾਦਤਾਂ ਦੀ ਮਿਸਾਲ ਦੁਨੀਆਂ ਵਿੱਚ ਹੋਰ ਕਿਤੇ ਵੀ ਨਹੀਂ ਮਿਲਦੀ।
ਅਰੋੜਾ ਨੇ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਬਿਨਾਂ ਕਿਸੇ ਡਰ-ਭੈਅ ਤੋਂ ਸੱਚ ਦੀ ਆਵਾਜ਼ ਬੁਲੰਦ ਕਰਨ ਦੀ ਸੇਧ ਦਿੰਦੀਆਂ ਹਨ। ਉਹਨਾਂ ਕਿਹਾ ਕਿ ਝੂਠ ਤੇ ਕੂੜ ਦਾ ਪਸਾਰਾ ਜਿੰਨ੍ਹਾਂ ਮਰਜ਼ੀ ਵੱਡਾ ਹੋਵੇ, ਅੰਤ ਨੂੰ ਜਿੱਤ ਸੱਚ ਦੀ ਹੋਣੀ ਹੁੰਦੀ ਹੈ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਡਾ. ਬਲਜੀਤ ਕੌਰ ਅਤੇ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਬੱਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ, ਵਿਧਾਇਕ ਸਮਾਣਾ ਚੇਤਨ ਸਿੰਘ ਜੌੜਮਾਜਰਾ, ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਚੇਅਰਮੈਨ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਦੀਪਕ ਸ਼ਰਮਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਸਮੇਤ ਵੱਖ-ਵੱਖ ਅਹੁਦੇਦਾਰ ਹਾਜ਼ਰ ਸਨ।
Read More: Fatehgarh Sahib: ਸ਼ਹੀਦੀ ਸਭਾ ਮੌਕੇ ਯੂਥ ਅਕਾਲੀ ਦਲ ਵੱਲੋਂ ਲਗਾਇਆ ਗਿਆ ਦਸਤਾਰਾਂ ਦਾ ਲੰਗਰ