17 ਮਾਰਚ 2025: ਫਤਿਹਗੜ੍ਹ ਸਾਹਿਬ (Fatehgarh Sahib) ਦੇ ਮੰਡੀ ਗੋਬਿੰਦਗੜ੍ਹ ‘ਚ ਪੁਲਿਸ ਅਤੇ ਦੋ (police) ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਕਾਬਲੇ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਗੋਲੀ ਲੱਗੀ ਅਤੇ ਇੱਕ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਮੁਕਾਬਲੇ ਤੋਂ ਬਾਅਦ ਪੁਲਿਸ (police) ਨੇ 15.5 ਲੱਖ ਰੁਪਏ ਦੀ ਲੁੱਟ ਦੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਮੁਲਜ਼ਮ ਮੋਗਾ ਦੇ ਰਹਿਣ ਵਾਲੇ ਹਨ।
ਐਸਐਸਪੀ ਸ਼ੁਭਮ ਅਗਰਵਾਲ ਅਨੁਸਾਰ ਕੁਝ ਦਿਨ ਪਹਿਲਾਂ ਮੰਡੀ ਗੋਬਿੰਦਗੜ੍ਹ ਵਿੱਚ ਇੱਕ ਲੋਹਾ ਵਪਾਰੀ ਦੇ ਦਫ਼ਤਰ ਵਿੱਚੋਂ ਫਾਇਰਿੰਗ ਕਰਕੇ 15.5 ਲੱਖ ਰੁਪਏ ਲੁੱਟ ਲਏ ਗਏ ਸਨ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੋਗਾ ਨਿਵਾਸੀ ਜੈਦੀਪ ਅਤੇ ਬਸੰਤ ਸਿੰਘ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
Read More: Police Encounter: ਫਰੀਦਕੋਟ ‘ਚ ਪੁਲਿਸ ਮੁਕਾਬਲੇ ਦੌਰਾਨ ਬੰਬੀਹਾ ਗੈਂਗ ਦਾ ਮੈਂਬਰ ਕਾਬੂ