19 ਫਰਵਰੀ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਤਰ੍ਹਾਂ ਦੀਆਂ ਪਹਿਲਕਦਮੀਆਂ ਕਰ ਰਹੀ ਹੈ। ਇਸ ਤਹਿਤ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਚਾਨਕ ਸਿਵਲ ਹਸਪਤਾਲ (hospital) ਫਤਿਹਗੜ੍ਹ ਸਾਹਿਬ ਅਤੇ ਸੀਐਚਸੀ ਚਨਾਰਥਲ ਕਲਾਂ ਪਹੁੰਚੇ। ਇਸ ਦੌਰਾਨ ਹਸਪਤਾਲ ਦੇ ਸਟਾਫ਼ ਵਿੱਚ ਹਫੜਾ-ਦਫੜੀ ਮੱਚ ਗਈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੀਐਚਸੀ ਚਨਾਰਥਲ ਕਲਾਂ ਅਤੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲਾਂ ਵਿੱਚ ਦਵਾਈਆਂ ਦੀ ਉਪਲਬਧਤਾ, ਸਫ਼ਾਈ, ਡਾਕਟਰੀ ਸੇਵਾਵਾਂ ਅਤੇ ਐਮਰਜੈਂਸੀ ਵਿਭਾਗ ਦਾ ਨਿਰੀਖਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਹਸਪਤਾਲ ਵਿੱਚ ਕੰਮ ਕਰਨ ਵਾਲੇ ਸਟਾਫ਼ ਅਤੇ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੁਝਾਅ ਵੀ ਲਏ। ਸਿਹਤ ਮੰਤਰੀ ਨੇ ਮੌਕੇ ‘ਤੇ ਹੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ (dr. balbir singh) ਨੇ ਮੰਗਲਵਾਰ ਦੇਰ ਰਾਤ ਫਤਿਹਗੜ੍ਹ ਸਾਹਿਬ ਵਿੱਚ ਅਚਾਨਕ ਨਿਰੀਖਣ ਕੀਤਾ।